ਸੰਸਥਾ ‘ਆਸ ਅਹਿਸਾਸ’ ਵੱਲੋਂ ਜ਼ਿਲ•ਾ ਰੈੱਡ ਕਰਾਸ ਸੁਸਾਇਟੀ ਨੂੰ 1 ਲੱਖ ਰੁਪਏ ਦੀ ਵਿੱਤੀ ਮਦਦ -ਮੁਸ਼ਕਿਲ ਘੜੀ ਵਿੱਚ ਦਾਨੀ ਲੋਕ ਅੱਗੇ ਆਉਣ-ਡਿਪਟੀ ਕਮਿਸ਼ਨਰ
-ਡਿਪਟੀ ਕਮਿਸ਼ਨਰ ਵੱਲੋਂ ਜ਼ਿਲ•ਾ ਰੈੱਡ ਕਰਾਸ ਸੁਸਾਇਟੀ ਦਾ ਖ਼ਾਤਾ ਨੰਬਰ ਜਾਰੀ
ਨਿਊਜ਼ ਪੰਜਾਬ
ਲੁਧਿਆਣਾ, 7 ਮਈ -ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਦੇ ਚੱਲਦਿਆਂ ਜ਼ਿਲ•ਾ ਰੈੱਡ ਕਰਾਸ ਸੁਸਾਇਟੀ ਦੀ ਆਰਥਿਕ ਮਦਦ ਕਰਨ ਲਈ ਵੱਡੀ ਗਿਣਤੀ ਵਿੱਚ ਲੋਕ ਅੱਗੇ ਆਉਣੇ ਸ਼ੁਰੂ ਹੋ ਗਏ ਹਨ। ਇਸੇ ਲੜੀ ਤਹਿਤ ਅੱਜ ਪ੍ਰਸਿਧ ਸਮਾਜ ਸੇਵੀ ਸੰਸਥਾ ਆਸ ਅਹਿਸਾਸ ਵੱਲੋਂ ਜ਼ਿਲ•ਾ ਰੈੱਡ ਕਰਾਸ ਸੁਸਾਇਟੀ ਨੂੰ 1 ਲੱਖ ਰੁਪਏ ਦੀ ਵਿੱਤੀ ਮਦਦ ਦਿੱਤੀ ਗਈ ਹੈ। ਇਸ ਸੰਬੰਧੀ ਚੈੱਕ ਅੱਜ ਸੰਸਥਾ ਦੀ ਪ੍ਰਧਾਨ ਸ੍ਰੀਮਤੀ ਰੁਚੀ ਬਾਵਾ ਅਤੇ ਉਨ•ਾਂ ਦੀ ਟੀਮ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੂੰ ਸੌਂਪਿਆ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕਰਦਿਆਂ ਰੁਚੀ ਬਾਵਾ ਨੇ ਪੰਜਾਬ ਸਰਕਾਰ ਅਤੇ ਜ਼ਿਲ•ਾ ਪ੍ਰਸਾਸ਼ਨ ਵੱਲੋਂ ਇਸ ਮੁਸ਼ਕਿਲ ਘੜੀ ਵਿੱਚ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਤੇ ਹਰ ਸੰਭਵ ਹੋਰ ਸਹਾਇਤਾ ਕਰਨ ਦਾ ਵੀ ਭਰੋਸਾ ਦਿੱਤਾ। ਸ੍ਰੀ ਅਗਰਵਾਲ ਨੇ ਸੰਸਥਾ ਵੱਲੋਂ ਦਿਖਾਈ ਇਸ ਫਿਰਾਖ਼ਦਿਲੀ ਲਈ ਉਨ•ਾਂ ਦਾ ਧੰਨਵਾਦ ਕੀਤਾ।
ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੇ ਨੋਵੇਲ ਕੋਰੋਨਾ ਵਾਇਰਸ (ਕੋਵਿੰਡ 19) ਦੇ ਚੱਲਦਿਆਂ ਲੋਕ ਭਲਾਈ ਵਿੱਚ ਆਰਥਿਕ ਸਹਾਇਤਾ ਦੇਣੀ ਹੈ ਤਾਂ ਉਹ ਜ਼ਿਲ•ਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਨਾਲ ਉਨ•ਾਂ ਦੇ ਸੰਪਰਕ ਨੰਬਰ 9417376655 ਜਾਂ ਈਮੇਲ redcrossldh0yahoo.com ‘ਤੇ ਸੰਪਰਕ ਕਰ ਸਕਦੇ ਹਨ। ਇੰਡੀਅਨ ਰੈੱਡ ਕਰਾਸ ਸੁਸਾਇਟੀ ਦਾ ਐੱਚ. ਡੀ. ਐੱਫ. ਸੀ. ਬੈਂਕ ਖਾਤਾ ਨੰਬਰ 50100330412872, ਆਈ. ਐੱਫ. ਐੱਸ. ਸੀ. ਕੋਡ ਐੱਚ. ਡੀ. ਐੱਫ. ਸੀ. 0001320 ਹੈ, ਜਿੱਥੇ ਲੋਕ ਸਹਾਇਤਾ ਰਾਸ਼ੀ ਭੇਜ ਸਕਦੇ ਹਨ।
ਉਨ•ਾਂ ਦੱਸਿਆ ਕਿ ਇਸ ਮੁਸ਼ਕਿਲ ਘੜੀ ਵਿੱਚ ਆਮ ਲੋਕ, ਜੋ ਕਿ ਨਿੱਤ ਦਿਨ ਦਾ ਕੰਮ ਕਰਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰਦੇ ਹਨ, ਨੂੰ ਤਿਆਰ ਭੋਜਨ ਅਤੇ ਸੁੱਕਾ ਰਾਸ਼ਨ ਪਹੁੰਚਾਉਣਾ ਬਹੁਤ ਜ਼ਰੂਰੀ ਹੈ। ਹਾਲੇ ਤੱਕ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸੰਸਥਾਵਾਂ ਅਤੇ ਜਥੇਬੰਦੀਆਂ ਦੇ ਸਹਿਯੋਗ ਅਤੇ ਆਪਣੇ ਪੱਧਰ ‘ਤੇ ਇਹ ਕੰਮ ਕੀਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਜ਼ਿਲ•ਾ ਰੈੱਡ ਕਰਾਸ ਸੁਸਾਇਟੀ ਵੱਲੋਂ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਹਰ ਤਰ•ਾਂ ਦੀ ਵਾਜ਼ਿਬ ਸਹਾਇਤਾ ਮੁਹੱਈਆ ਕਰਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਨ•ਾਂ ਲੋਕਾਂ ਨੂੰ ਵੱਧ ਤੋਂ ਵੱਧ ਦਾਨ ਜ਼ਿਲ•ਾ ਰੈੱਡ ਕਰਾਸ ਸੁਸਾਇਟੀ ਨੂੰ ਦੇਣ ਦੀ ਅਪੀਲ ਕੀਤੀ।