ਮੁੱਖ ਖ਼ਬਰਾਂ

ਪੰਜਾਬ ਸਰਕਾਰ ਦਾ ਨਸ਼ਿਆਂ ਵਿਰੁੱਧ ਐਕਸ਼ਨ:ਅੱਜ CM ਮਾਨ ਸਾਰੇ ਜਿਲਿਆਂ ਦੇ DC ਅਤੇ SSP ਨਾਲ ਕਰਨ ਗੇ ਮੀਟਿੰਗ

ਨਿਊਜ਼ ਪੰਜਾਬ

28 ਫਰਵਰੀ 2025

ਪੰਜਾਬ ਸਰਕਾਰ ਹੁਣ ਨਸ਼ਿਆਂ ਵਿਰੁੱਧ ਐਕਸ਼ਨ ਮੋਡ ‘ਚ ਆ ਗਈ ਹੈ। ਨਸ਼ਾ ਤਸਕਰਾਂ ਦੀ ਜਾਇਦਾਦ ‘ਤੇ ਬੁਲਡੋਜ਼ਰ ਕਾਰਵਾਈ ਜਾਰੀ ਹੈ। ਅੱਜ 28 ਫਰਵਰੀ ਨੂੰ CM ਭਗਵੰਤ ਮਾਨ ਸਾਰੇ ਜ਼ਿਲ੍ਹਿਆਂ ਦੇ DC ਤੇ SSP ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿੱਚ ਹੋਵੇਗੀ, ਜਿੱਥੇ ਨਸ਼ਿਆਂ ਵਿਰੁੱਧ ਚੱਲ ਰਹੀ ਲੜਾਈ ਨੂੰ ਲੈਕੇ ਨਵੀਂ ਰਣਨੀਤੀ ਬਣਾਈ ਜਾਵੇਗੀ।

ਇਹ ਮੀਟਿੰਗ ਇਸ ਕਰਕੇ ਵੀ ਮਹੱਤਵਪੂਰਨ ਮੰਨੀ ਜਾ ਰਹੀ ਹੈ ਕਿਉਂਕਿ ਕੁਝ ਦਿਨ ਪਹਿਲਾਂ ਹੀ ਕੁਝ ਜ਼ਿਲ੍ਹਿਆਂ ਵਿੱਚ ਨਵੇਂ SSP ਤੇ DC ਤਾਇਨਾਤ ਕੀਤੇ ਗਏ ਹਨ। ਇਸ ਤੋਂ ਪਹਿਲਾਂ CM ਮਾਨ ਨੇ ਕਿਹਾ ਸੀ ਕਿ ਅਪਰਾਧੀ ਜਾਂ ਗੈਂਗਸਟਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਇੱਕ ਚੌਕ ਤੋਂ ਦੂਜੇ ਚੌਕ ਤੱਕ ਨਾ ਪਹੁੰਚਣ ਚਾਹੀਦੇ। ਇਸ ਤੋਂ ਬਾਅਦ ਲਗਾਤਾਰ ਗੈਂਗਸਟਰਾਂ ਤੇ ਪੁਲਿਸ ਦੀ ਮੁਠਭੇੜ ਹੋ ਰਹੀ ਹੈ ਅਤੇ ਆਰੋਪੀ ਗ੍ਰਿਫਤਾਰ ਕੀਤੇ ਜਾ ਰਹੇ ਹਨ।ਵੀਰਵਾਰ ਨੂੰ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਚੱਲ ਰਹੀ ਕਾਰਵਾਈ ‘ਤੇ ਨਜ਼ਰ ਰੱਖਣ ਲਈ 5 ਮੰਤਰੀਆਂ ਦੀ ਹਾਈਪਾਵਰ ਕਮੇਟੀ ਗਠਿਤ ਕੀਤੀ ਗਈ। ਇਸ ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਬਣਾਇਆ ਗਿਆ ਹੈ।