ਜ਼ਿਲ•ਾ ਲੁਧਿਆਣਾ ਤੋਂ ਪ੍ਰਵਾਸੀ ਲੋਕਾਂ ਨੂੰ ਉਨ੍ਹਾਂ ਦੇ ਸੂਬਿਆਂ ਨੂੰ ਭੇਜਣ ਦੀ ਪ੍ਰਕਿਰਿਆ ਲਗਾਤਾਰ ਜਾਰੀ
ਜ਼ਿਲ•ਾ ਲੁਧਿਆਣਾ ਤੋਂ ਪ੍ਰਵਾਸੀ ਲੋਕਾਂ ਨੂੰ ਉਨ•ਾਂ ਦੇ ਸੂਬਿਆਂ ਨੂੰ ਭੇਜਣ ਦੀ ਪ੍ਰਕਿਰਿਆ ਲਗਾਤਾਰ ਜਾਰੀ
-ਕੁੱਲ ਪਾਜ਼ੀਟਿਵ ਮਾਮਲੇ 124, ਜਦਕਿ 111 ਇਲਾਜ਼ ਅਧੀਨ-ਡਿਪਟੀ ਕਮਿਸ਼ਨਰ
ਲੁਧਿਆਣਾ, 7 ਮਈ ( ਨਿਊਜ਼ ਪੰਜਾਬ )-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਪ੍ਰਵਾਸੀ ਲੋਕਾਂ ਦੀ ਇੱਛਾ ਮੁਤਾਬਿਕ ਉਨ•ਾਂ ਨੂੰ ਸੁਰੱਖਿਅਤ ਤਰੀਕੇ ਨਾਲ ਉਨ•ਾਂ ਦੇ ਸੂਬਿਆਂ ਨੂੰ ਭੇਜਣ ਦੀ ਪ੍ਰਕਿਰਿਆ ਲਗਾਤਾਰ ਜਾਰੀ ਹੈ। ਖ਼ਬਰ ਲਿਖੇ ਜਾਣ ਤੱਕ ਅੱਜ ਬਿਹਾਰ ਅਤੇ ਉੱਤਰ ਪ੍ਰਦੇਸ਼ ਨੂੰ ਗਈਆਂ ਦੋ ਰੇਲ•ਾਂ ਵਿੱਚ 2105 ਲੋਕਾਂ ਨੂੰ ਭੇਜਿਆ ਜਾ ਚੁੱਕਾ ਸੀ ਜਦਕਿ ਦੇਰ ਰਾਤ ਦੋ ਹੋਰ ਰੇਲ•ਾਂ ਗਵਾਲੀਅਰ (ਮੱਧ ਪ੍ਰਦੇਸ਼) ਅਤੇ ਅਮੇਠੀ (ਉੱਤਰ ਪ੍ਰਦੇਸ਼) ਨੂੰ ਜਾਣ ਲਈ ਤਿਆਰ ਸਨ।
ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਹੈ ਕਿ ਕਰਫਿਊ/ਲੌਕਡਾਊਨ ਦੇ ਚੱਲਦਿਆਂ ਪੰਜਾਬ ਦੇ ਵੱਖ-ਵੱਖ ਥਾਵਾਂ ‘ਤੇ ਫਸੇ ਹੋਰ ਰਾਜਾਂ ਦੇ ਲੋਕਾਂ ਨੂੰ ਉਨ•ਾਂ ਦੇ ਰਾਜਾਂ ਵਿੱਚ ਭੇਜਣ ਦੀ ਪ੍ਰਕਿਰਿਆ ਆਰੰਭ ਹੋ ਚੁੱਕੀ ਹੈ। ਇਸ ਦਿਸ਼ਾ ਵਿੱਚ ਪੰਜਾਬ ਸਰਕਾਰ ਵੱਲੋਂ ਮਿਤੀ 6 ਮਈ ਨੂੰ ਦੋ ਰੇਲ•ਾਂ ਬਰੇਲੀ (ਉੱਤਰ ਪ੍ਰਦੇਸ਼) ਅਤੇ ਡਾਲਟਨਗੰਜ (ਝਾਰਖੰਡ) ਲਈ ਰਵਾਨਾ ਹੋਈਆਂ ਸਨ। ਇਨ•ਾਂ ਰੇਲ•ਾਂ ਵਿੱਚ 2000 ਦੇ ਕਰੀਬ ਲੋਕ ਆਪਣੇ ਆਪਣੇ ਘਰਾਂ ਨੂੰ ਸੁਰੱਖਿਅਤ ਤਰੀਕੇ ਨਾਲ ਰਵਾਨਾ ਹੋਏ ਸਨ। ਇਸ ਤੋਂ ਪਹਿਲਾਂ 5 ਮਈ ਦੀ ਰਾਤ ਨੂੰ ਵੀ ਪ੍ਰਯਾਗਰਾਜ (ਉੱਤਰ ਪ੍ਰਦੇਸ਼) ਲਈ ਇੱਕ ਰੇਲ ਰਵਾਨਾ ਹੋਈ ਸੀ, ਜਿਸ ਵਿੱਚ 900 ਤੋਂ ਵਧੇਰੇ ਲੋਕ ਰਵਾਨਾ ਹੋਏ ਸਨ।
ਸ੍ਰੀ ਅਗਰਵਾਲ ਨੇ ਸਪੱਸ਼ਟ ਕੀਤਾ ਕਿ ਰੇਲਾਂ ਰਾਹੀਂ ਹੋਰ ਰਾਜਾਂ ਨੂੰ ਭੇਜੇ ਜਾਣ ਦੀ ਇਸ ਸਹੂਲਤ ਦਾ ਲਾਭ ਸਿਰਫ ਉਨ•ਾਂ ਪ੍ਰਵਾਸੀ ਲੋਕਾਂ ਨੂੰ ਹੀ ਮਿਲੇਗਾ, ਜਿਨ•ਾਂ ਨੇ ਪੰਜਾਬ ਸਰਕਾਰ ਵੱਲੋਂ ਤਿਆਰ ਵੈੱਬ ਪੋਰਟਲ www.covidhelp.punjab.gov.in ‘ਤੇ ਆਪਣੇ ਸੂਬੇ ਨੂੰ ਵਾਪਸ ਜਾਣ ਲਈ ਅਪਲਾਈ ਕੀਤਾ ਹੈ, ਉਨ•ਾਂ ਦੀ 6 ਲੱਖ ਤੋਂ ਵਧੇਰੇ ਬਣਦੀ ਹੈ। ਇਸ ਸੰਬੰਧੀ ਹਰੇਕ ਸੂਬੇ ਵੱਲੋਂ ਆਪਣੇ ਨੋਡਲ ਅਧਿਕਾਰੀ ਲਗਾਏ ਗਏ ਹਨ, ਉਨ•ਾਂ ਨਾਲ ਲਗਾਤਾਰ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਜਿਹੜੇ ਲੋਕਾਂ ਨੇ ਅਪਲਾਈ ਕੀਤਾ ਹੈ, ਉਨ•ਾਂ ਨੂੰ ਜ਼ਿਲ•ਾ ਪ੍ਰਸਾਸ਼ਨ ਵੱਲੋਂ ਮੋਬਾਈਲ ਰਾਹੀਂ ਮੈਸੇਜ਼ ਭੇਜਿਆ ਗਿਆ ਹੈ। ਇਸ ਤੋਂ ਇਲਾਵਾ ਬਿਨ•ਾ ਰਜਿਸਟ੍ਰੇਸ਼ਨ ਜਾਣ ਦੇ ਚਾਹਵਾਨ ਲੋਕਾਂ ਨੂੰ ਪ੍ਰਸਾਸ਼ਨ ਵੱਲੋਂ ਨਹੀਂ ਜਾਣ ਦਿੱਤਾ ਜਾਵੇਗਾ।
ਉਨ•ਾਂ ਕਿਹਾ ਕਿ ਭਵਿੱਖ ਵਿੱਚ ਵੀ ਭੇਜੇ ਜਾਣ ਵਾਲੇ ਲੋਕਾਂ ਨੂੰ ਮੈਸੇਜ਼ ਰਾਹੀਂ ਸੂਚਿਤ ਕੀਤਾ ਜਾ ਰਿਹਾ ਹੈ ਕਿ ਉਹ ਰੇਲ ਰਾਹੀਂ ਜਾਣ ਲਈ ਦੱਸੀ ਜਗ•ਾਂ ‘ਤੇ ਪਹੁੰਚ ਜਾਣ। ਉਨ•ਾਂ ਦੱਸਿਆ ਕਿ ਭੇਜੇ ਜਾਣ ਵਾਲੇ ਵਿਅਕਤੀਆਂ ਦੀ ਬਕਾਇਦਾ ਮੈਡੀਕਲ ਸਕਰੀਨਿੰਗ ਕੀਤੀ ਜਾ ਰਹੀ ਹੈ। ਜੋ ਵਿਅਕਤੀ ਮੈਡੀਕਲੀ ਫਿੱਟ ਆਉਣਗੇ ਉਨ•ਾਂ ਨੂੰ ਹੀ ਵਾਪਸ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ। ਰੇਲ ਸਫਰ ਦੌਰਾਨ ਵੀ ਇਨ•ਾਂ ਯਾਤਰੀਆਂ ਨੂੰ ਇੱਕ ਦੂਜੇ ਨਾਲ ਜਿਆਦਾ ਮਿਲਣ ਨਹੀਂ ਦਿੱਤਾ ਜਾਵੇਗਾ।
ਉਨ•ਾਂ ਪ੍ਰਵਾਸੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ•ਾ ਪ੍ਰਸਾਸ਼ਨ ਵੱਲੋਂ ਕੀਤੇ ਗਏ ਪ੍ਰਬੰਧਾਂ ਨੂੰ ਸਹਿਯੋਗ ਕਰਨ ਤਾਂ ਜੋ ਉਨ•ਾਂ ਨੂੰ ਸੁਰੱਖਿਅਤ ਤਰੀਕੇ ਨਾਲ ਵਾਪਸ ਭੇਜਿਆ ਜਾ ਸਕੇ। ਜੇਕਰ ਉਨ•ਾਂ ਵੱਲੋਂ ਸਹਿਯੋਗ ਨਹੀਂ ਕੀਤਾ ਜਾਵੇਗਾ ਤਾਂ ਉਨ•ਾਂ ਦੇ ਜਾਣ ਵਿੱਚ ਹੋਰ ਵੀ ਦੇਰੀ ਹੋ ਸਕਦੀ ਹੈ। ਉਨ•ਾਂ ਨੂੰ ਆਪਣੀ ਵਾਰੀ ਦੀ ਇੰਤਜ਼ਾਰ ਕਰਨੀ ਚਾਹੀਦੀ ਹੈ। ਇਸ ਮੌਕੇ ਜਾਣ ਵਾਲੇ ਪ੍ਰਵਾਸੀ ਲੋਕਾਂ ਨੇ ਵੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ।
ਜ਼ਿਲ•ਾ ਲੁਧਿਆਣਾ ਵਿੱਚ ਹੁਣ ਤੱਕ ਜ਼ਿਲ•ਾ ਲੁਧਿਆਣਾ ਵਿੱਚ 3728 ਨਮੂਨੇ ਲਏ ਗਏ ਹਨ, ਜਿਨ•ਾਂ ਵਿੱਚੋਂ 3445 ਦੀ ਰਿਪੋਰਟ ਪ੍ਰਾਪਤ ਹੋ ਚੁੱਕੀ ਹੈ। ਇਨ•ਾਂ ਵਿੱਚ 124 ਮਾਮਲੇ ਪਾਜ਼ੀਟਿਵ (ਇਕੱਲੇ ਜ਼ਿਲ•ਾ ਲੁਧਿਆਣਾ ਦੇ) ਹਨ। 8 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 5 ਮੌਤਾਂ ਹੋ ਚੁੱਕੀਆਂ ਹਨ। ਹੁਣ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ 111 ਮਰੀਜ਼ਾਂ ਦਾ ਇਲਾਜ਼ ਜਾਰੀ ਹੈ। 283 ਦੇ ਕਰੀਬ ਨਮੂਨਿਆਂ ਦਾ ਨਤੀਜਾ ਆਉਣਾ ਬਾਕੀ ਹੈ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਦੇਖਣ ਵਿੱਚ ਆਇਆ ਹੈ ਕਿ ਹੁਣ ਵੱਡੀ ਗਿਣਤੀ ਵਿੱਚ ਦੂਜੇ ਰਾਜਾਂ ਤੋਂ ਆਏ ਲੋਕ ਆਪਣੇ ਵਾਹਨਾਂ ਜਾਂ ਟੈਕਸੀ ਸਰਵਿਸ ਰਾਹੀਂ ਆਪਣੇ ਸੂਬਿਆਂ ਨੂੰ ਜਾ ਰਹੇ ਹਨ। ਅਜਿਹੇ ਵਿਅਕਤੀਆਂ ਦੀ ਸਿਹਤ ਦੀ ਸਕਰੀਨਿੰਗ ਕਰਨ ਲਈ ਲੁਧਿਆਣਾ, ਖੰਨਾ, ਸਮਰਾਲਾ, ਰਾਏਕੋਟ, ਜਗਰਾਂਉ ਦੇ ਸਿਵਲ ਹਸਪਤਾਲਾਂ ਅਤੇ ਕੂੰਮ ਕਲਾਂ ਅਤੇ ਪਾਇਲ ਦੇ ਕਮਿਊਨਿਟੀ ਹੈੱਲਥ ਸੈਂਟਰਾਂ ਨੂੰ ਸਕਰੀਨਿੰਗ ਲਈ ਅਧਿਕਾਰਤ ਕੀਤਾ ਗਿਆ ਹੈ। ਹੁਣ ਲੋਕਾਂ ਨੂੰ ਇਨ•ਾਂ ਹਸਪਤਾਲਾਂ ਤੋਂ ਸਕਰੀਨਿੰਗ ਕਰਾਉਣ ਉਪਰੰਤ ਹੀ ਬਾਹਰ ਜਾਣ ਲਈ ਪਾਸ ਜਾਰੀ ਕੀਤਾ ਜਾਵੇਗਾ।
ਸ੍ਰੀ ਅਗਰਵਾਲ ਨੇ ਜ਼ਿਲ•ਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਬਿਮਾਰੀ ਤੋਂ ਬਚਣ ਲਈ ਆਪਣੇ ਘਰਾਂ ਦੇ ਅੰਦਰ ਹੀ ਰਹਿਣ ਨੂੰ ਤਰਜੀਹ ਦੇਣ। ਇਸ ਦੀ ਕੜੀ ਨੂੰ ਤੋੜਨ ਦੀ ਲੋੜ ਹੈ, ਉਹ ਤਾਂ ਹੀ ਟੁੱਟ ਸਕਦੀ ਹੈ ਜੇਕਰ ਅਸੀਂ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰੀਏ। ਲੋਕਾਂ ਦਾ ਸਹਿਯੋਗ ਵੀ ਮਿਲ ਰਿਹਾ ਹੈ, ਜਿਸ ਕਰਕੇ ਉਨ•ਾਂ ਨੂੰ ਕਰਫਿਊ ਵਿੱਚ ਢਿੱਲ ਦਿੱਤੀ ਗਈ ਹੈ। ਉਨ•ਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਇਸ ਬਿਮਾਰੀ ਨਾਲ ਸੰਬੰਧਤ ਕੋਈ ਵੀ ਲੱਛਣ ਦਿਖਾਈ ਦਿੰਦੇ ਹਨ ਤਾਂ ਉਹ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਜਾਂਚ ਕਰਾ ਸਕਦੇ ਹਨ। ਪਿਛਲੇ ਦੋ ਦਿਨਾਂ ਵਿੱਚ ਵਧੇ ਅਚਾਨਕ ਮਾਮਲਿਆਂ ਨੂੰ ਲੋਕਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਘਰਾਂ ਵਿੱਚੋਂ ਸਿਰਫ ਲੋੜ ਪੈਣ ‘ਤੇ ਹੀ ਬਾਹਰ ਨਿਕਲਿਆ ਜਾਵੇ।