ਮੁੱਖ ਖ਼ਬਰਾਂਪੰਜਾਬ

ਅੱਜ ਤੋਂ ਪਾਬੰਦੀ : ਸਤਲੁਜ ਦਰਿਆ ਅੰਦਰ ਅਤੇ ਬੰਧ ਤੋਂ ਬਾਹਰ 500 ਮੀਟਰ ਘੇਰੇ ਦੇ ਅੰਦਰ ਰੇਤਾ ਪੁੱਟਣ-ਚੁੱਕਣ ਵਾਲੀ ਮਸ਼ੀਨਰੀ ਲਿਆਉਣ ‘ਤੇ ਪਾਬੰਦੀ

ਨਿਊਜ਼ ਪੰਜਾਬ

ਮੋਗਾ –  ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂ ਮਿਤਾਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ( ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਸਤਲੁਜ ਦਰਿਆ ਵਿੱਚ ਪੈਦੇ ਸਮੂਹ ਪਿੰਡਾਂ ਦੇ ਰਕਬੇ ਵਿੱਚ ਰੇਤਾ ਅਤੇ ਮਿੱਟੀ ਦੀ ਨਿਕਾਸੀ ਕਰਨ ਲਈ ਵਰਤੀਆਂ ਜਾਣ ਵਾਲੀਆਂ

ਜੇ.ਸੀ.ਬੀ ਮਸ਼ੀਨਾਂ, ਪੌਪਲਾਈਨ ਮਸ਼ੀਨਾਂ, ਟਰੱਕ ਅਤੇ ਟਰਾਲੀਆਂ ਆਦਿ ਦਰਿਆ ਸਤਲੁਜ ਅੰਦਰ ਅਤੇ ਦਰਿਆ ਦੇ ਬੰਧ ਤੋਂ ਬਾਹਰ 500 ਮੀਟਰ ਘੇਰੇ ਦੇ ਅੰਦਰ ਲਿਆਉਣ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਆਦੇਸ਼ 30 ਅਪ੍ਰੈਲ, 2025 ਤੱਕ ਲਾਗੂ ਰਹਿਣਗੇ।ਦਰਿਆ ਸਤਲੁਜ ਵਿੱਚ ਪੈਂਦੇ ਸਮੂਹ ਪਿੰਡਾਂ ਦੇ ਰਕਬੇ ਵਿੱਚੋਂ ਰੇਤਾ ਅਤੇ ਮਿੱਟੀ ਦੀ ਨਿਕਾਸੀ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ