ਮੁੱਖ ਖ਼ਬਰਾਂਪੰਜਾਬ

ਪੰਜਾਬ ਸਰਕਾਰ ਦਾ’ਯੁੱਧ ਨਸ਼ੇ ਵਿਰੁੱਧ’; ਬਠਿੰਡਾ ਸਮੇਤ ਕਈ ਜਿਲ੍ਹਿਆਂ’ਤੇ ਛਾਪੇਮਾਰੀ…12 ਹਜ਼ਾਰ ਤੋਂ ਵੱਧ ਅਧਿਕਾਰੀ ਇਸ ਕਾਰਵਾਈ ਵਿੱਚ ਸ਼ਾਮਲ 

ਨਿਊਜ਼ ਪੰਜਾਬ ,1 ਮਾਰਚ 2025

ਪੰਜਾਬ ਵਿੱਚ ਨਸ਼ਾ ਵੇਚਣ ਵਾਲਿਆਂ ਵਿਰੁੱਧ ਵੱਡੀ ਪੁਲਿਸ ਕਾਰਵਾਈ ਦੇਖੀ ਗਈ ਹੈ। ਪੁਲਿਸ ਨੇ ਸ਼ਨੀਵਾਰ ਨੂੰ 750 ਥਾਵਾਂ ‘ਤੇ ਛਾਪੇਮਾਰੀ ਕੀਤੀ। ਭਗਵੰਤ ਮਾਨ ਸਰਕਾਰ ਇਸ ਸਮੇਂ ਸੂਬੇ ਭਰ ਵਿੱਚ ‘ਨਸ਼ਿਆਂ ਵਿਰੁੱਧ ਜੰਗ…’ ਮੁਹਿੰਮ ਚਲਾ ਰਹੀ ਹੈ। ਇਸ ਤਹਿਤ ਅੱਜ ਪੰਜਾਬ ਪੁਲਿਸ ਨੇ ਸੂਬੇ ਦੇ 750 ਥਾਵਾਂ ‘ਤੇ ਕਾਰਵਾਈ ਕੀਤੀ, ਜਿਸ ਵਿੱਚ 12 ਹਜ਼ਾਰ ਤੋਂ ਵੱਧ ਅਧਿਕਾਰੀ ਇਸ ਕਾਰਵਾਈ ਵਿੱਚ ਸ਼ਾਮਲ ਸਨ। ਪੰਜਾਬ ਦੇ ਜਿਨ੍ਹਾਂ ਇਲਾਕਿਆਂ ਵਿੱਚ ਪੁਲਿਸ ਨੇ ਛਾਪੇਮਾਰੀ ਕੀਤੀ ਉਨ੍ਹਾਂ ਵਿੱਚ ਬਠਿੰਡਾ, ਫਿਰੋਜ਼ਪੁਰ, ਰੋਪੜ, ਪਟਿਆਲਾ, ਜਲੰਧਰ, ਮੋਹਾਲੀ ਅਤੇ ਹੁਸ਼ਿਆਰਪੁਰ ਸ਼ਾਮਲ ਹਨ।

ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਖ਼ਤ ਨਿਰਦੇਸ਼ ਦਿੱਤੇ ਸਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਦਿਸ਼ਾ ਵਿੱਚ ਕੀਤੇ ਗਏ ਕਦਮ ਦੇ ਹਿੱਸੇ ਵਜੋਂ, ਸੂਬਾ ਪੁਲਿਸ ਨੇ ਅੱਜ ਸਵੇਰੇ ਕਾਜ਼ੀ ਮੰਡੀ ਇਲਾਕੇ ਵਿੱਚ ਆਪ੍ਰੇਸ਼ਨ ਕਾਸੋ ਸ਼ੁਰੂ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀ ਨਾਲ ਮੀਟਿੰਗ ਵਿੱਚ ਪੰਜਾਬ ਨੂੰ 3 ਮਹੀਨਿਆਂ ਵਿੱਚ ਨਸ਼ਾ ਮੁਕਤ ਕਰਨ ਦੇ ਹੁਕਮ ਦਿੱਤੇ ਸਨ, ਜਿਸ ਤੋਂ ਬਾਅਦ ਪੁਲਿਸ ਨੇ ਇਹ ਤੁਰੰਤ ਕਾਰਵਾਈ ਕੀਤੀ।