ਮੁੱਖ ਖ਼ਬਰਾਂਪੰਜਾਬ

ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ

ਨਿਊਜ਼ ਪੰਜਾਬ

ਚੰਡੀਗੜ੍ਹ:3 ਮਾਰਚ 2025

ਪੰਜਾਬ ਸਰਕਾਰ ਦੀ ਅਹਿਮ ਕੈਬਨਿਟ ਮੀਟਿੰਗ ਅੱਜ (ਸੋਮਵਾਰ) ਹੋਣ ਜਾ ਰਹੀ ਹੈ। ਮੀਟਿੰਗ ਵਿੱਚ ਉਦਯੋਗਪਤੀਆਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਲਾਗੂ ਕਰਨ ਦੇ ਪ੍ਰਸਤਾਵ ‘ਤੇ ਚਰਚਾ ਹੋ ਸਕਦੀ ਹੈ। ਇਸ ਦੇ ਨਾਲ ਹੀ ਸੰਭਾਵਨਾ ਹੈ ਕਿ ਅੱਜ ਪੰਜਾਬ ਵਿਧਾਨ ਸਭਾ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਹੋ ਸਕਦਾ ਹੈ। 19 ਦਿਨਾਂ ਵਿੱਚ ਕੈਬਨਿਟ ਦੀ ਇਹ ਤੀਜੀ ਮੀਟਿੰਗ ਹੈ। ਮੀਟਿੰਗ ਸੀਐਮ ਮਾਨ ਦੀ ਰਿਹਾਇਸ਼ ਸੈਕਟਰ ਤਿੰਨ ਵਿਖੇ ਹੋਵੇਗੀ, ਜੋ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਵੇਰੇ 11 ਵਜੇ ਸ਼ੁਰੂ ਹੋਵੇਗੀ।