ਮੁੱਖ ਖ਼ਬਰਾਂਪੰਜਾਬ

ਪੰਜਾਬ ‘ਚ SC/BC ਦੇ ਜਾਅਲੀ ਸਰਟੀਫਿਕੇਟਾਂ ਦੇ ਆਧਾਰ ਤੇ ਨੌਕਰੀਆਂ ਲੈਣ ਵਾਲੇ ਉਮੀਦਵਾਰ ਦੇ ਵਿਰੁੱਧ ਕਾਰਵਾਈ: ਹਾਈਕੋਰਟ ਨੇ ਮਾਨ ਸਰਕਾਰ ਨੂੰ ਜਾਰੀ ਕੀਤਾ ਨੋਟਿਸ

ਨਿਊਜ਼ ਪੰਜਾਬ :4 ਮਾਰਚ 2025

ਪੰਜਾਬ’ ਚ SC, BC ਦੇ ਜਾਲੀ ਸਰਟੀਫਿਕੇਟ ਬਣਾ ਕੇ ਸਰਕਾਰੀ ਨੌਕਰੀਆਂ ਲੈਣ ਵਾਲਿਆਂ ਦੇ ਖਿਲਾਫ ‘ਚੋਰ ਫੜੋ ਮੋਰਚੇ’ ਵੱਲੋਂ ਆਵਾਜ਼ ਬੁਲੰਦ ਕੀਤੀ ਗਈ ਸੀ ਅਤੇ 77 ਬੰਦਿਆਂ ਦੀ ਰਿਪੋਰਟ ਪੰਜਾਬ ਸਰਕਾਰ ਨੂੰ ਸੌਂਪੀ ਗਈ ਸੀ ਪਰ ਪੰਜਾਬ ਸਰਕਾਰ ਨੇ ਕਈ ਮੀਟਿੰਗਾਂ ਕਰਨ ਤੋਂ ਬਾਅਦ ਐਲਾਨ ਕਰਨ ਤੋਂ ਬਾਅਦ ਜਦ ਕਾਰਵਾਈ ਨਹੀਂ ਕੀਤੀ ਤਾਂ ਇਹ ਮਾਮਲਾ ਪੰਜਾਬ-ਹਰਿਆਣਾ ਹਾਈਕੋਰਟ ਦੇ ਵਿੱਚ ਲਜਾਇਆ ਗਿਆ, ਜਿੱਥੇ ਜਾ ਕੇ ਆਖਿਰਕਾਰ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ, ਜਿਸ ਦੇ ਵਿੱਚ ਸਟੇਟਸ ਰਿਪੋਰਟ ਮੰਗੀ ਗਈ ਹੈ ਕਿ ਕਿਉਂ ਅਜੇ ਤੱਕ ਇਹਨਾਂ 77 ਬੰਦਿਆਂ ਦੇ ਖਿਲਾਫ ਕਾਰਵਾਈ ਨਹੀਂ ਕੀਤੀ ਗਈ?

ਅਦਾਲਤ ਨੇ ਕਾਰਵਾਈ ਕਰਨ ਅਤੇ ਜਲਦ ਹੀ ਇਸਤੇ ਐਕਸ਼ਨ ਲੈ ਕੇ ਆਪਣਾ ਜਵਾਬ ਦਾਖਲ ਕਰਨ ਦੇ ਲਈ ਪੰਜਾਬ ਸਰਕਾਰ ਨੂੰ ਮਾਨਯੋਗ ਕੋਰਟ ਨੇ ਮਈ ਮਹੀਨੇ ਤੱਕ ਦਾ ਸਮਾਂ ਦਿੱਤਾ ਹੈ। ਹਾਈ ਕੋਰਟ ਦੇ ਚੀਫ ਜਸਟਿਸ ਸਾਹਿਬ ਨੇ ਸੁਣਵਾਈ ਕਰਕੇ ਪੰਜਾਬ ਸਰਕਾਰ ਨੂੰ ਮਿਤੀ 15/05/2025 ਨੂੰ ਰਿਪੋਰਟ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ।