ਹੜਤਾਲੀ ਤਹਿਸੀਲਦਾਰਾਂ ‘ਤੇ CM Bhagwant Mann ਦਾ ਵੱਡਾ ਐਕਸ਼ਨ, ਮੁੱਖ ਮੰਤਰੀ ਬੋਲੇ ਸਮੂਹਿਕ ਛੁੱਟੀ ਮੁਬਾਰਕ
ਨਿਊਜ਼ ਪੰਜਾਬ
ਚੰਡੀਗੜ੍ਹ, 4 ਮਾਰਚ, 2025:
ਪੰਜਾਬ ਵਿੱਚ ਤਹਿਸੀਲਦਾਰਾਂ ਦੀ ਸੋਮਵਾਰ ਤੋਂ ਸ਼ੁਰੂ ਹੋ ਕੇ ਸ਼ੁੱਕਰਵਾਰ ਤਕ ਚੱਲਣ ਵਾਲੀ ‘ਸਮੂਹਿਕ ਛੁੱਟੀ’ ਨਾਂਅ ’ਤੇ ਕੀਤੀ ਜਾ ਰਹੀ ਹੜਤਾਲ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਖ਼ਤ ਬਿਆਨ ਸਾਹਮਣੇ ਆਇਆ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਤਹਿਸੀਲਦਾਰਾਂ ਦੀ ਆਪਣੇ ਭਿੑਸ਼ਟਾਚਾਰੀ ਸਾਥੀਆਂ ਦੇ ਹੱਕ ਚ ਹੜਤਾਲ ਕਰ ਰਹੇ ਨੇ ਪਰ ਸਾਡੀ ਸਰਕਾਰ ਰਿਸ਼ਵਤ ਦੇ ਸਖਤ ਖਿਲਾਫ ਹੈ।ਉੱਥੇ ਹੀ ਹੁਣ ਅਧਿਕਾਰੀਆਂ ਨੂੰ ਅੱਜ ਸ਼ਾਮ 5 ਵਜੇ ਤੱਕ ਡਿਊਟੀ ‘ਤੇ ਹਾਜ਼ਰ ਹੋਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਹਾਜ਼ਰ ਨਾ ਹੋਣ ਦੀ ਸੂਰਤ ਵਿਚ ਇਨ੍ਹਾਂ ਹੜਤਾਲੀ ਤਹਿਸੀਲਦਾਰਾਂ ਨੂੰ ਮੁਅੱਤਲ ਕਰਨ ਦੀ ਵੀ ਚੇਤਾਵਨੀ ਦਿੱਤੀ ਗਈ ਹੈ,ਆਮ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਤਹਿਸੀਲ ਦੇ ਸਾਰੇ ਕੰਮਾਂ ਦੀ ਜਿੰਮੇਵਾਰੀ ਦਿੱਤੀ ਜਾਵੇਗੀ,ਤਾਂ ਕਿ ਲੋਕਾਂ ਦਾ ਕੰਮ ਨਾ ਰੁਕਣ..ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ ..ਪਰ ਛੁੱਟੀ ਤੋੰ ਬਾਅਦ ਕਦੋੰ ਜਾਂ ਕਿੱਥੇ join ਕਰਵਾਉਣਾ ਹੈ ਇਹ ਲੋਕ ਫੈਸਲਾ ਕਰਨਗੇ’
ਉਨ੍ਹਾਂ ਨੇ ਟਵੀਟ ਵਿਚ ਲਿਖਿਆ ਹੈ- ‘‘ਤਹਿਸੀਲਦਾਰਾਂ ਦੀ ਆਪਣੇ ਭਿੑਸ਼ਟਾਚਾਰੀ ਸਾਥੀਆਂ ਦੇ ਹੱਕ ਚ ਹੜਤਾਲ ਕਰ ਰਹੇ ਨੇ ਪਰ ਸਾਡੀ ਸਰਕਾਰ ਰਿਸ਼ਵਤ ਦੇ ਸਖਤ ਖਿਲਾਫ ਹੈ..ਆਮ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਤਹਿਸੀਲ ਦੇ ਸਾਰੇ ਕੰਮਾਂ ਦੀ ਜਿੰਮੇਵਾਰੀ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦਾ ਕੰਮ ਨਾ ਰੁਕਣ..ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ ..ਪਰ ਛੁੱਟੀ ਤੋਂ ਬਾਅਦ ਕਦੋਂ ਜਾਂ ਕਿੱਥੇ join ਕਰਵਾਉਣਾ ਹੈ ਇਹ ਲੋਕ ਫੈਸਲਾ ਕਰਨਗੇ
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਵਿਜੀਲੈਂਸ ਵੱਲੋਂ ਦਰਜ ਕੀਤੇ ਗਏ ਇੱਕ ਮਾਮਲੇ ਤਹਿਤ ਇੱਕ ਤਹਿਸੀਲਦਾਰ ਵਿਰੁੱਧ ਹੋਈ ਕਾਰਵਾਈ ਤੋਂ ਬਾਅਦ ਤਹਿਸੀਲਦਾਰਾਂ ਨੇ ਆਪਸੀ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਇਸ ਕਾਰਵਾਈ ਦੇ ਵਿਰੋਧ ਵਿੱਚ ਸਮੂਹਿਕ ਛੁੱਟੀ ਦਾ ਐਲਾਨ ਕਰ ਦਿੱਤਾ ਸੀ ਅਤੇ ਸੋਮਵਾਰ ਨੂੰ ਹੋਈ ਆਪਣੀ ਸੂਬਾ ਪੱਧਰੀ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ ਸੀ ਕਿ ‘ਸਮੂਹਿਕ ਛੁੱਟੀ’ ਸ਼ੁੱਕਰਵਾਰ ਤਕ ਜਾਰੀ ਰਹੇਗੀ। ਇਸੇ ਦੇ ਚੱਲਦਿਆਂ ਮੁੱਖ ਮੰਤਰੀ ਦਾ ਉਕਤ ਸਖ਼ਤ ਬਿਆਨ ਸਾਹਮਣੇ ਆਇਆ ਹੈ।