ਮੁੱਖ ਖ਼ਬਰਾਂਪੰਜਾਬ

ਅੱਜ 704 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ:- ਸੀਐਮ ਭਗਵੰਤ ਮਾਨ, ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਹੋਵੇਗਾ ਸਮਾਗਮ

ਨਿਊਜ਼ ਪੰਜਾਬ

ਚੰਡੀਗੜ੍ਹ,5 ਮਾਰਚ 2025

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਯਾਨੀਕਿ 5 ਮਾਰਚ ਨੂੰ 704 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪਣਗੇ। ਚੰਡੀਗੜ੍ਹ ਦੇ ਟੈਗੋਰ ਥੀਏਟਰ ‘ਚ ਨਿਯੁਕਤੀ ਪੱਤਰ ਵੰਡਣ ਦਾ ਸਮਾਗਮ ਹੋਏਗਾ। ਸਿਹਤ ਵਿਭਾਗ, ਕਾਰਪੋਰੇਸ਼ਨ ਤੇ ਹਾਇਰ ਐਜੂਕੇਸ਼ਨ ਵਿਭਾਗ ਦੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ।

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਹਰਜੋਤ ਬੈਂਸ ਵੀ ਮੌਜੂਦ ਰਹਿਣਗੇ । ਇਸ ਮਿਸ਼ਨ ਤਹਿਤ ਹੁਣ ਤੱਕ 51000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲ ਚੁੱਕੀਆਂ ਹਨ।