ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਮਿਲਿਆ ਨਵਾਂ ਚੇਅਰਮੈਨ, ਪੜ੍ਹੋ ਹੁਕਮਾਂ ਦੀ ਕਾਪੀ
ਨਿਊਜ਼ ਪੰਜਾਬ
ਚੰਡੀਗੜ੍ਹ:-5 ਮਾਰਚ 2025
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤੇ ਸਿੱਖਿਆ ਵਿਭਾਗ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਦਾ ਅਹੁਦਾ ਜੋ ਕਿ ਕੁਝ ਮਹੀਨਿਆਂ ਤੋਂ ਖਾਲੀ ਪਿਆ ਸੀ ਤੇ ਅਮਰਪਾਲ ਸਿੰਘ ਨੂੰ ਨਵੇਂ ਚੇਅਰਮੈਨ ਵਜੋਂ ਨਿਯੁਕਤ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸਿੱਖਿਆ ਸਕੱਤਰ ਮੈਡਮ ਅਨਦਿੱਤਾ ਮਿੱਤਰਾ ਵੱਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਚੇਅਰਮੈਨ ਦੇ ਅਹੁਦੇ ਲਈ ਉਹਨਾਂ ਦੀਆਂ ਟਰਮ ਤੇ ਕੰਡੀਸ਼ਨਾਂ ਬਾਅਦ ਵਿੱਚ ਜਾਰੀ ਕਰਨ ਬਾਰੇ ਲਿਖਿਆ ਗਿਆ ਹੈ । ਮਿਲੀ ਜਾਣਕਾਰੀ ਅਨੁਸਾਰ ਅਰਨਪਾਲ ਸਿੰਘ ਸੇਵਾ ਮੁਕਤ ਆਈਏਐਸ ਅਧਿਕਾਰੀ ਹਨ ।