ਹਾਈ ਟੈਂਸ਼ਨ ਤਾਰ ਦੇ ਸੰਪਰਕ ਵਿੱਚ ਆਉਣ ਨਾਲ 2 ਬੱਚਿਆਂ ਸਮੇਤ 4 ਲੋਕਾਂ ਦੀ ਮੌਤ
ਨਿਊਜ਼ ਪੰਜਾਬ
5 ਮਾਰਚ 2025
ਬਿਹਾਰ ਦੇ ਨਵਾਦਾ ਦੇ ਨਾਰਦੀਗੰਜ ਥਾਣਾ ਖੇਤਰ ਦੇ ਅਧੀਨ ਆਉਂਦੇ ਰਾਜੀਵ ਨਗਰ ਖੇਤਰ ਵਿੱਚ ਅੱਜ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ, ਜਿਸ ਵਿੱਚ ਦੋ ਬੱਚਿਆਂ, ਇੱਕ ਔਰਤ ਅਤੇ ਇੱਕ ਪੁਰਸ਼ ਸਮੇਤ ਚਾਰ ਲੋਕਾਂ ਦੀ ਬਿਜਲੀ ਦੇ ਝਟਕੇ ਕਾਰਨ ਮੌਤ ਹੋ ਗਈ।
ਇਹ ਦਰਦਨਾਕ ਹਾਦਸਾ ਉਦੋਂ ਵਾਪਰਿਆ ਜਦੋਂ ਸਵਾਰੀਆ ਬੱਸ ਤੋਂ ਉਤਰ ਕੇ ਅੱਗੇ ਵਧ ਰਹੇ ਸਨ। ਬਦਕਿਸਮਤੀ ਨਾਲ, ਉਹ ਸੜਕ ‘ਤੇ ਡਿੱਗੀ ਹੋਈ ਇੱਕ ਹਾਈ ਟੈਂਸ਼ਨ ਤਾਰ ਦੇ ਸੰਪਰਕ ਵਿੱਚ ਆ ਗਏ। ਪ੍ਰਾਪਤ ਜਾਣਕਾਰੀ ਅਨੁਸਾਰ, ਬੱਸ ਰਾਜਗੀਰ ਤੋਂ ਖਿਜਰਸਰਾਏ ਜਾ ਰਹੀ ਸੀ। ਘਟਨਾ ਤੋਂ ਬਾਅਦ ਬੱਸ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਲਈ ਨਵਾਦਾ ਸਦਰ ਹਸਪਤਾਲ ਭੇਜ ਦਿੱਤਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।