ਮੋਗਾਮੁੱਖ ਖ਼ਬਰਾਂਪੰਜਾਬ

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਮੋਗਾ ਪੁਲਿਸ ਨੂੰ ਵਿਸ਼ੇਸ਼ ਸਫਲਤਾ, 73 ਗ੍ਰਾਮ ਹੈਰੋਇਨ, 355 ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਬਰਾਮਦ

ਨਿਊਜ਼ ਪੰਜਾਬ

ਮੋਗਾ, 8 ਮਾਰਚ 2025

ਪੰਜਾਬ ਸਰਕਾਰ ਵੱਲੋ ਨਸ਼ਾ ਤਸਕਰਾਂ ਖਿਲਾਫ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਤਹਿਤ ਮੋਗਾ ਪੁਲਿਸ ਵੱਲੋਂ ਸ੍ਰੀ ਅਜੈ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ ਨਿਰਦੇਸ਼ਾ ਹੇਠ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸੇ ਲੜੀ ਤਹਿਤ ਮੋਗਾ ਪੁਲਿਸ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ ਜਿਸ ਵਿੱਚ ਨਸ਼ਾ ਤਸਕਰਾਂ ਦੇ ਘਰਾਂ ਅਤੇ ਸ਼ੱਕੀ ਟਿਕਾਣਿਆਂ ਦੀ ਸਰਚ ਕੀਤੀ ਗਈ। ਐਨ.ਡੀ.ਪੀ.ਐਸ. ਐਕਟ ਦੇ ਵੱਖ-ਵੱਖ ਕੇਸਾਂ ਵਿੱਚ ਜਮਾਨਤ ਉਪਰ ਆਏ ਵਿਅਕਤੀਆਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ ਅਤੇ ਪੁੱਛਗਿੱਛ ਕੀਤੀ ਗਈ। ਇਸ ਮੁਹਿੰਮ ਦੇ ਤਹਿਤ ਹੀ ਮੋਗਾ ਪੁਲਿਸ ਵੱਲੋਂ ਵੱਖ-ਵੱਖ 10 ਵਿਅਕਤੀਆਂ ਦੇ ਖਿਲਾਫ 8 ਮੁਕੱਦਮੇ ਦਰਜ ਕੀਤੇ ਗਏ। ਗ੍ਰਿਫਤਾਰ ਦੋਸ਼ੀਆਂ ਪਾਸੋਂ 73 ਗ੍ਰਾਮ ਹੈਰੋਇਨ, 355 ਨਸ਼ੀਲੀਆਂ ਗੋਲੀਆਂ ਤੇ 3750 ਡਰੱਗ ਮਨੀ ਸਮੇਤ ਬਰਾਮਦ ਕੀਤੇ ਗਏ ਹਨ। ਇਹਨਾਂ ਦੋਸ਼ੀਆਂ ਵਿੱਚ ਜਗਮੀਤ ਸਿੰਘ ਉਰਫ ਬੂਲਾ ਪੁੱਤਰ ਕੁਲਦੀਪ ਸਿੰਘ, ਗੁਰਦੇਵ ਸਿੰਘ ਉਰਫ ਕਾਕਾ ਪੁੱਤਰ ਕਪੂਰ, ਗੁਰਵਿੰਦਰ ਸਿੰਘ ਉਰਫ ਗਿੰਦਾ ਪੁੱਤਰ ਮੇਜਰ ਸਿੰਘ ਵਾਸੀ ਭਲੂਰ, ਗੌਰਵ ਉਰਫ ਗੋਰਾ ਤਲਵਾੜ ਪੁੱਤਰ ਕੁਲਵੰਤ ਰਾਇ ਵਾਸੀ ਮੁਹੱਲਾ ਨੂਰਪੁਰ ਗੇਟ ਧਰਮਕੋਟ , ਬੇਅੰਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਨੇੜੇ ਸਰਕਾਰੀ ਸਕੂਲ ਭੁੱਲਰ ਪੱਤੀ, ਦਲੀਪ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਪਿੰਡ ਬੋਹਨਾ, ਜਸਵੀਰ ਕੌਰ ਉਰਫ ਜੱਸੀ ਪਤਨੀ ਜਗਰੂਪ ਸਿੰਘ, ਮਨਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਕੁੱਸਾ, ਹਰਵਿੰਦਰ ਸਿੰਘ ਪੁੱਤਰ ਮੁਕੰਦ ਸਿੰਘ, ਮਨਦੀਪ ਸਿੰਘ ਪੁੱਤਰ ਵਜੀਰ ਸਿੰਘ ਵਾਸੀ ਕੋਟਲਾ ਮੇਹਰ ਸਿੰਘ ਵਾਲਾ ਸ਼ਾਮਿਲ ਹਨ।

ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮੋਗਾ ਸ਼੍ਰੀ ਅਜੈ ਗਾਂਦੀ ਨੇ ਦੱਸਿਆ ਕਿ ਮੋਗਾ ਪੁਲਿਸ ਦੀਆਂ ਨਸ਼ਿਆਂ ਖਿਲਾਫ ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ। ਉਹਨਾਂ ਵੱਲੋਂ ਆਮ ਪਬਲਿਕ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ 96568-96568 ਜਾਂ ਸੇਫ ਪੰਜਾਬ ਹੈਲਪਲਾਈਨ ਨੰਬਰ 9779100200 ਉੱਪਰ ਸੂਚਿਤ ਕਰ ਸਕਦੇ ਹਨ,ਉਹਨਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ।