ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਾਲ ਧੋਖਾਧੜੀ ਦੇ ਮਾਮਲੇ ਵਿੱਚ ਪੁਲਿਸ ਨੇ ਮਿਊਜ਼ਿਕ ਪ੍ਰੋਡਿਊਸਰ ਨੂੰ ਕੀਤਾ ਗ੍ਰਿਫਤਾਰ
ਨਿਊਜ਼ ਪੰਜਾਬ,9 ਮਾਰਚ 2025
ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਾਲ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਬਿੱਗ ਬੌਸ ‘ਚ ਸਲਮਾਨ ਖਾਨ ਨਾਲ ਸਟੇਜ ਸ਼ੇਅਰ ਕਰਨ ਵਾਲੀ ਗਾਇਕਾ ਨੇ ਮਿਊਜ਼ਿਕ ਕੰਪਨੀ ਦੇ ਨਿਰਮਾਤਾ ‘ਤੇ ਧੋਖਾਧੜੀ ਦਾ ਇਲਜ਼ਾਮ ਲਗਾਇਆ ਸੀ। ਹੁਣ ਮਿਊਜ਼ਿਕ ਪ੍ਰੋਡਿਊਸਰ ਨੂੰ ਪੰਜਾਬ ਪੁਲਿਸ ਦੇ ਮਠਾਰੂ ਥਾਣੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਦੱਸ ਦਈਏ ਕਿ ਗਾਇਕਾ ਸੁਨੰਦਾ ਸ਼ਰਮਾ ਨੇ ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਇਕ ਭਾਵੁਕ ਪੋਸਟ ਸ਼ੇਅਰ ਕੀਤੀ ਹੈ। ਇਸ ਵਿੱਚ ਉਸਨੇ ਕੁਝ ਵਿਅਕਤੀਆਂ ਅਤੇ ਸੰਸਥਾਵਾਂ ‘ਤੇ ਉਸਦੇ ਵਪਾਰਕ ਇਕਰਾਰਨਾਮਿਆਂ ‘ਤੇ ਵਿਸ਼ੇਸ਼ ਅਧਿਕਾਰ ਹੋਣ ਦੇ ਝੂਠੇ ਦਾਅਵੇ ਕਰਨ ਦਾ ਇਲਜ਼ਾਮ ਲਗਾਇਆ। ਉਸਨੇ ਸਪੱਸ਼ਟ ਕੀਤਾ ਸੀ ਕਿ ਉਹ ਇੱਕ ਸੁਤੰਤਰ ਕਲਾਕਾਰ ਹੈ ਅਤੇ ਕਿਸੇ ਵੀ ਲੈਣ-ਦੇਣ ਲਈ ਜ਼ਿੰਮੇਵਾਰ ਨਹੀਂ ਹੋਵੇਗੀ।