10 ਮਾਰਚ ਨੂੰ ਤਖਤ ਸ੍ਰੀ ਕੇਸਗੜ੍ਹ ਵਿਖੇ ਸੇਵਾ ਸੰਭਾਲਣਗੇ ਜਥੇਦਾਰ ਭਾਈ ਕੁਲਦੀਪ ਸਿੰਘ ਗੜਗੱਜ

ਨਿਊਜ਼ ਪੰਜਾਬ,9 ਮਾਰਚ 2025

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ ਨਿਯੁਕਤ ਜਥੇਦਾਰ ਭਾਈ ਕੁਲਦੀਪ ਸਿੰਘ ਗੜਗੱਜ 10 ਮਾਰਚ ਨੂੰ ਤਖਤ ਕੇਸਗੜ੍ਹ ਵਿਖੇ ਸੇਵਾ ਸੰਭਾਲਣਗੇ। ਦੱਸਿਆ ਜਾਂਦਾ ਹੈ ਕਿ ਇਸ ਮੌਕੇ ਵੱਖ ਵੱਖ ਸਿੱਖ ਸੰਪਰਦਾਵਾਂ ਦੇ ਆਗੂ, ਸ੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਅਕਾਲੀ ਆਗੂ ਤਖ਼ਤ ਕੇਸਗੜ ਸਾਹਿਬ ਵਿਖੇ ਜਥੇਦਾਰ ਸਾਹਿਬ ਨੂੰ ਦਸਤਾਰ ਸਜਾਉਣਗੇ। ਉਧਰ ਸ਼੍ਰੋਮਣੀ ਅਕਾਲੀ ਦਲ ਨੇ 10 ਮਾਰਚ ਨੂੰ ਜਥੇਦਾਰ ਸਾਹਿਬ ਦਾ ਸੇਵਾ ਸੰਭਾਲਣ ਦਾ ਪ੍ਰੋਗਰਾਮ ਨਿਸ਼ਚਿਤ ਹੋਣ ਕਰਕੇ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਚ ਹੋਣ ਵਾਲੀ ਪਾਰਲੀਮੈਂਟਰੀ ਬੋਰਡ ਅਤੇ ਚੋਣ ਅਬਜਰਵਰਾਂ ਦੀ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਹੈ। ਹੁਣ ਇਹ ਮੀਟਿੰਗ ਪਾਰਟੀ ਦਫ਼ਤਰ ਵਿਖੇ 17 ਮਾਰਚ ਨੂੰ ਦੁਪਿਹਰ 12 ਵਜੇ ਹੋਵੇਗੀ। ਪਾਰਟੀ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਭਾਈ ਕੁਲਦੀਪ ਸਿੰਘ ਗੜਗੱਜ ਜੀ ਦਾ ਸੇਵਾ ਸੰਭਾਲ ਸਮਾਗਮ 10 ਮਾਰਚ ਨੂੰ ਸਵੇਰੇ 10 ਵਜੇ ਹੋ ਰਿਹਾ ਹੈ। ਇਸ ਕਰਕੇ ਪਾਰਟੀ ਦੇ ਆਗੂ ਸਹਿਬਾਨ ਦੀ ਸਹੂਲਤ ਕਰਕੇ ਪਾਰਟੀ ਦੀ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਇਹ ਮੀਟਿੰਗ ਹੋਲੇ ਮੁਹੱਲੇ ਤੋਂ ਬਾਅਦ 17 ਮਾਰਚ ਨੂੰ ਦੁਪਿਹਰ 12 ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਹੋਵੇਗੀ।