ਹਾਰਪਿਕ ਵਰਲਡ ਟੋਇਲੇਟ ਕਾਲਜ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ
ਨਿਊਜ਼ ਪੰਜਾਬ
ਪਟਿਆਲਾ, 10 ਮਾਰਚ 2025
ਰੈਕਿਟ ਅਤੇ ਅਮਰ ਜੋਤੀ ਯੁਵਕ ਸੰਘਾ ਦੇ ਸਹਿਯੋਗ ਨਾਲ ਹਾਰਪਿਕ ਵਰਲਡ ਟੋਇਲੇਟ ਕਾਲਜ ਪਟਿਆਲਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਡਾ. ਸੁਖਪਾਲ ਕੌਰ ਜੀ (ਐਸੋਸੀਏਟ ਪ੍ਰੋਫੈਸਰ ਜਗਤ ਗੁਰ ਨਾਨਕ ਓਪਨ ਸਟੇਟ ਯੂਨੀਵਰਸਿਟੀ, ਪਟਿਆਲਾ) ਅਤੇ ਕਮਿਊਨਿਟੀ ਹੈਲਥ ਸੈਂਟਰ ਮਾਡਲ ਟਾਊਨ ਪਟਿਆਲਾ ਤੋਂ ਡਾ. ਕਿਰਨਜੀਤ ਕੌਰ (ਐਮ ਬੀ ਬੀ ਐਸ)ਜੀ ਵੀ ਮੌਜੂਦ ਸਨ। ਅੱਜ ਇਸ ਪ੍ਰੋਗਰਾਮ ਵਿੱਚ 50 ਤੋਂ ਵੱਧ ਔਰਤਾਂ ਨੇ ਹਿੱਸਾ ਲਿਆ। ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਮਹਿਮਾਨ ਖੁਸ਼ਪ੍ਰੀਤ ਕੌਰ ਅਤੇ ਗੁਰਪ੍ਰੀਤ ਕੌਰ ਵੀ ਮੌਜੂਦ ਸਨ।
ਉਨ੍ਹਾਂ ਦੇ ਨਾਲ ਹਾਰਪਿਕ ਵਰਲਡ ਟਾਇਲਟ ਕਾਲਜ ਪਟਿਆਲਾ ਦੀਆਂ ਸਾਬਕਾ ਵਿਦਿਆਰਥਣਾਂ ਸਫ਼ਾਈ ਸੇਵਕਾਂ ਵੀ ਮੌਜੂਦ ਸਨ। ਮਾਤਾ ਕੁਸ਼ੱਲਿਆ ਹਸਪਤਾਲ ਅਤੇ ਨਗਰ ਨਿਗਮ ਪਟਿਆਲਾ ਤੋਂ ਮਹਿਲਾ ਸਫ਼ਾਈ ਕਰਮਚਾਰੀ ਵੀ ਆਏ ਸਨ। ਡਾ. ਸੁਖਪਾਲ ਕੌਰ ਜੀ ਨੇ ਮਹਿਲਾ ਦਿਵਸ ਤੇ ਔਰਤਾਂ ਦੀ ਮੌਜੂਦਾ ਦਸ਼ਾ ਅਤੇ ਦਿਸ਼ਾ ਤੇ ਬਹੁਤ ਵਿਸਥਾਰ ਨਾਲ ਗੱਲਬਾਤ ਕੀਤੀ।
ਡਾ. ਕਿਰਨਜੀਤ ਕੌਰ ਦੁਆਰਾ ਇੱਕ ਜਾਗਰੂਕਤਾ ਭਾਸ਼ਣ ਦਿੱਤਾ ਗਿਆ ਜਿਸ ਵਿੱਚ ਔਰਤਾਂ ਨੂੰ ਦਿਨ ਪ੍ਰਤੀ ਦਿਨ ਸਰੀਰਕ ਸਮੱਸਿਆਵਾਂ ਅਤੇ ਸਿਹਤ ਨੂੰ ਤੰਦਰੁਸਤ ਕਿਵੇਂ ਰੱਖਣਾ ਹੈ ਬਾਰੇ ਖੁੱਲ੍ਹੀ ਚਰਚਾ ਕੀਤੀ ਗਈ। ਖੁਸ਼ਪ੍ਰੀਤ ਕੌਰ ਅਤੇ ਗੁਰਪ੍ਰੀਤ ਕੌਰ ਨੇ ਆਪਣੇ ਜੀਵਨ ਦੇ ਤਜਰਬੇ ਸਾਂਝੇ ਕੀਤੇ। ਮਹਿਲਾ ਦਿਵਸ ‘ਤੇ ਇੱਕ ਮੈਡੀਕਲ ਚੈੱਕ-ਅੱਪ ਕੈਂਪ ਵੀ ਲਗਾਇਆ ਗਿਆ। ਜਿਸ ਵਿੱਚ ਡਾ. ਕਿਰਨਜੀਤ ਕੌਰ ਦੁਆਰਾ ਸਾਰੇ ਭਾਗੀਦਾਰਾਂ ਦਾ ਚੈੱਕ-ਅੱਪ ਕੀਤਾ ਗਿਆ।
ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੀਆਂ ਸਾਰੀਆਂ ਮਹਿਲਾਵਾਂ ਦਾ ਸਨਮਾਨ ਕੀਤਾ ਗਿਆ ਔਰਤਾਂ ਅਤੇ ਸਾਰੇ ਭਾਗੀਦਾਰਾਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਮਹਿਲਾ ਦਿਵਸ ਇੱਕ ਯਾਦਗਾਰੀ ਪ੍ਰੋਗਰਾਮ ਬਣ ਨਿਬੜਿਆ।