ਮੈਰੀਟੋਰੀਅਸ ਵਿਦਿਆਰਥੀਆਂ ਦੇ ਸਕੂਲ ਆਈਸੋਲੇਸ਼ਨ ਸੈਂਟਰ ਤੋਂ 122 ਲੋਕ ਘਰਾਂ ਜਾਂ ਪਿੰਡਾਂ ਵਿੱਚ ਤਬਦੀਲ-ਡਿਪਟੀ ਕਮਿਸ਼ਨਰ

-ਮੌਜੂਦਾ ਸਮੇਂ ਮਹਿਜ਼ 102 ਲੋਕ ਹਨ ਆਈਸੋਲੇਸ਼ਨ ਸੈਂਟਰ ਵਿੱਚ
-ਆਈਸੋਲੇਸ਼ਨ ਸੈਂਟਰ ਵਿੱਚ ਕੱਪੜੇ ਧੋਣ ਵਾਲੀ ਨਵੀਂ ਮਸ਼ੀਨ ਸਥਾਪਤ

ਲੁਧਿਆਣਾ, 8 ਮਈ  ( ਨਿਊਜ਼ ਪੰਜਾਬ )-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਮੈਰੀਟੋਰੀਅਸ ਵਿਦਿਆਰਥੀਆਂ ਦੇ ਸਕੂਲ ਵਿੱਚ ਸਥਾਪਤ ਕੀਤੇ ਗਏ ਆਈਸੋਲੇਸ਼ਨ ਸੈਂਟਰ ਵਿੱਚੋਂ ਹੁਣ ਤੱਕ 122 ਲੋਕਾਂ ਨੂੰ ਆਪਣੇ ਪਿੰਡਾਂ ਜਾਂ ਘਰਾਂ ਵਿੱਚ ਇਕਾਂਤਵਾਸ ਲਈ ਤਬਦੀਲ ਕਰ ਦਿੱਤਾ ਗਿਆ ਹੈ।
ਉਨ•ਾਂ ਦੱਸਿਆ ਕਿ ਹੁਣ ਤੱਕ ਇਸ ਸੈਂਟਰ ਵਿੱਚ 282 ਸ਼ੱਕੀ ਵਿਅਕਤੀਆਂ ਨੂੰ ਲਿਆਂਦਾ ਜਾ ਚੁੱਕਾ ਹੈ, ਜਿਨ•ਾਂ ਵਿੱਚੋਂ 100 ਲੋਕਾਂ ਨੂੰ ਉਨ•ਾਂ ਦੇ ਪਿੰਡਾਂ ਅਤੇ ਘਰਾਂ ਵਿੱਚ ਇਕਾਂਤਵਾਸ ਲਈ ਭੇਜਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਕੋਟਾ ਤੋਂ ਆਏ ਅਤੇ ਸਥਾਨਕ ਪਾਰਕਰ ਹਾਊਸ ਵਿਖੇ ਇਕਾਂਤਵਾਸ ਕੀਤੇ 22 ਬੱਚਿਆਂ ਨੂੰ ਵੀ ਘਰਾਂ ਵਿੱਚ ਭੇਜ ਕੇ ਇਕਾਂਤਵਾਸ ਕਰ ਦਿੱਤਾ ਗਿਆ ਹੈ। ਸ੍ਰੀ ਅਗਰਵਾਲ ਨੇ ਸਪੱਸ਼ਟ ਕੀਤਾ ਕਿ ਘਰਾਂ ਅਤੇ  ਪਿੰਡਾਂ ਵਿੱਚ ਇਕਾਂਤਵਾਸ ਕੀਤੇ ਗਏ ਲੋਕਾਂ ਦੇ ਟੈਸਟ ਨੈਗੇਟਿਵ ਆਏ ਹੋਏ ਹਨ। ਉਨ•ਾਂ ਕਿਹਾ ਕਿ ਹੁਣ ਇਹ ਲੋਕ ਆਪਣੇ ਘਰਾਂ ਅਤੇ ਪਿੰਡਾਂ ਵਿੱਚ ਆਪਣੇ 14 ਦਿਨ ਪੂਰੇ ਕਰਨ ਲਈ ਇਕਾਂਤਵਾਸ ਰਹਿਣਗੇ। ਇਸ ਨਾਲ ਉਨ•ਾਂ ਨੂੰ ਮਾਨਸਿਕ ਅਤੇ ਭਾਵਨਾਤਮਿਕ ਤੌਰ ‘ਤੇ ਮਜ਼ਬੂਤੀ ਮਿਲੇਗੀ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਆਈਸੋਲੇਸ਼ਨ ਸੈਂਟਰਾਂ ਵਿੱਚ ਰਹਿ ਰਹੇ ਲੋਕਾਂ ਲਈ ਸਾਫ਼ ਸੁਥਰਾ ਅਤੇ ਸ਼ੁੱਧ ਭੋਜਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਨ•ਾਂ ਲੋਕਾਂ ਦੀ ਸਹੂਲਤ ਲਈ ਇਸ ਸੈਂਟਰ ਵਿੱਚ ਇੱਕ ਵਾਸ਼ਿੰਗ ਮਸ਼ੀਨ ਵੀ ਲਗਾਈ ਗਈ ਹੈ, ਜਿਸ ਵਿੱਚ ਚਾਦਰਾਂ ਅਤੇ ਰੋਜ਼ਾਨਾ ਵਰਤੋਂ ਵਾਲੇ ਹੋਰ ਕੱਪੜੇ ਧੋਤੇ ਜਾਇਆ ਕਰਨਗੇ।
ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਦੇਸ਼ ਜਾਰੀ ਕਰਕੇ ਹੋਰਾਂ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਨੂੰ 14 ਦਿਨਾਂ ਲਈ ਸਰਕਾਰੀ ਇਮਾਰਤਾਂ ਵਿੱਚ ਇਕਾਂਤਵਾਸ ਵਿੱਚ ਰੱਖਣ ਦੇ ਹੁਕਮ ਦਿੱਤੇ ਸਨ। ਇਸ ਸੰਬੰਧੀ ਅਧਿਕਾਰੀਆਂ ਨੂੰ ਸਰਕਾਰੀ ਇਮਾਰਤਾਂ ਦੀ ਸ਼ਨਾਖ਼ਤ ਕਰਨ ਬਾਰੇ ਵੀ ਕਿਹਾ ਗਿਆ ਸੀ। ਮੁੱਖ ਮੰਤਰੀ ਨੇ ਪਿੰਡਾਂ ਦੇ ਸਰਪੰਚਾਂ ਅਤੇ ਹੋਰ ਮੋਹਤਬਰ ਵਿਅਕਤੀਆਂ ਨੂੰ ਅਪੀਲ ਕੀਤੀ ਸੀ ਕਿ ਉਹ ਪਿੰਡਾਂ ਵਿੱਚ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਹਿਯੋਗ ਕਰਨ।