ਪੁਰਾਣੀ ਰੰਜਿਸ਼ ਦੇ ਕਾਰਨ ਰੋਡ ‘ਤੇ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ, ਇਲਾਕੇ ‘ਚ ਦਹਿਸ਼ਤ
ਨਿਊਜ਼ ਪੰਜਾਬ
ਸ੍ਰੀ ਮੁਕਤਸਰ ਸਾਹਿਬ ,12 ਮਾਰਚ 2025
ਸ੍ਰੀ ਮੁਕਤਸਰ ਸਾਹਿਬ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਸ਼ਰੇਆਮ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਪਰਿਵਾਰ ਮੁਤਾਬਕ ਪਹਿਲਾਂ ਦੀ ਲੜਾਈ ਦੀ ਰੰਜਿਸ਼ ਕਾਰਨ ਉਨ੍ਹਾਂ ਦੇ ਬੇਟੇ ਦਾ ਕਤਲ ਕੀਤਾ ਗਿਆ ਹੈ।
ਸ਼ਹਿਰ ਦੇ ਗੋਨਿਆਣਾ ਰੋਡ ਤੇ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਰਾਹੁਲ ਵੱਢਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਲੱਕੜ ਦਾ ਕੰਮ ਕਰਦਾ ਸੀ। ਇਸ ਤੋਂ ਕੁਝ ਦਿਨ ਪਹਿਲਾ ਲੜਾਈ ਹੋਈ ਸੀ। ਪਰਿਵਾਰਕ ਮੈਂਬਰਾਂ ਨੇ ਲਾਏ ਪਹਿਲੀ ਲੜਾਈ ‘ਚ ਪੁਲਿਸ ਵੱਲੋਂ ਠੋਸ ਕਾਰਵਾਈ ਨਾ ਕਰਨ ਦੇ ਦੋਸ਼ ਲਗਾਏ।
ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰੱਖਿਆ ਗਿਆ ਹੈ , ਜਿੱਥੇ ਮੌਜੂਦ ਡੀਐਸਪੀ ਨੇ ਘਟਨਾ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੇ ਕਿਹਾ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਏਗਾ।