ਚੰਡੀਗੜ੍ਹ’ ਚ ਭਿਆਨਕ ਹਾਦਸਾ, ਮਰਨ ਵਾਲੇ 3 ਲੋਕਾਂ ‘ਚ 2 ਪੰਜਾਬ ਪੁਲਿਸ ਦੇ ਮੁਲਾਜ਼ਮ
ਨਿਊਜ਼ ਪੰਜਾਬ
ਚੰਡੀਗੜ੍ਹ,14 ਮਾਰਚ 2025
ਚੰਡੀਗੜ੍ਹ-ਜ਼ੀਰਕਪੁਰ ਰੋਡ ‘ਤੇ ਭਿਆਨਕ ਹਾਦਸਾ ਵਾਪਰਨ ਦੀ ਸੂਚਨਾ ਹੈ, ਜਿਸ ਦੌਰਾਨ ਤਿੰਨ ਵਿਅਕਤੀਆਂ ਦੇ ਮਾਰੇ ਜਾਣ ਦੀ ਸੂਚਨਾ ਹੈ। ਜਾਣਕਾਰੀ ਅਨੁਸਾਰ ਮਰਨ ਵਾਲੇ 3 ਲੋਕਾਂ ਵਿੱਚ 2 ਪੰਜਾਬ ਪੁਲਿਸ ਦੇ ਮੁਲਾਜ਼ਮ ਦੱਸੇ ਜਾ ਰਹੇ ਹਨ।
ਜਾਣਕਾਰੀ ਅਨੁਸਾਰ ਇਹ ਹਾਦਸਾ ਦੇਰ ਰਾਤ ਵਾਪਰਿਆ। ਚੰਡੀਗੜ੍ਹ-ਜ਼ੀਰਕਪੁਰ ਰੋਡ ‘ਤੇ ਵਾਪਰੇ ਹਾਦਸੇ ਦੀਆਂ ਤਸਵੀਰਾਂ ਮੌਕੇ ਦਾ ਮੰਜਰ ਦੱਸ ਰਹੀਆਂ ਸਨ ਕਿ ਹਾਦਸਾ ਕਿੰਨਾ ਭਿਆਨਕ ਸੀ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਮੁਲਾਜ਼ਮ ਇੱਕ ਗੱਡੀ ਨੂੰ ਰੋਕ ਕੇ ਉਸ ਦੇ ਕਾਗਜ਼ਾਤ ਚੈਕ ਕਰ ਰਹੇ ਸਨ, ਜਿਸ ਦੌਰਾਨ ਪਿੱਛੇ ਤੋਂ ਆਈ ਇੱਕ ਤੇਜ਼ ਰਫ਼ਤਾਰ ਗੱਡੀ ਨੇ ਟੱਕਰ ਮਾਰ ਦਿੱਤੀ, ਜਿਸ ਦੌਰਾਨ ਦੋ ਪੁਲਿਸ ਮੁਲਾਜ਼ਮ ਬੁਰੀ ਤਰ੍ਹਾਂ ਪਰ੍ਹਾਂ ਜਾ ਡਿੱਗੇ ਅਤੇ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੌਰਾਨ ਇੱਕ ਹੋਰ ਵਿਅਕਤੀ ਦੀ ਵੀ ਮੌਕੇ ‘ਤੇ ਮੌਤ ਹੋ ਗਈ ਦੱਸੀ ਜਾ ਰਹੀ ਹੈ।
ਪੁਲਿਸ ਮੁਲਾਜ਼ਮਾਂ ਦੀ ਪਛਾਣ ਕਾਂਸਟੇਬਲ ਸੁਖਦਰਸ਼ਨ ਅਤੇ ਹੋਮਗਾਰਡ ਰਾਜੇਸ਼ ਵੱਜੋਂ ਦੱਸੀ ਜਾ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।