ਪੰਜਾਬ ਸਰਕਾਰ ਵੱਲੋਂ ਉਦਯੋਗਪਤੀਆਂ ਨੂੰ ਰਾਹਤ ਦੇਣ ਲਈ ਓ.ਟੀ.ਐੱਸ. ਸਕੀਮ ਲਈ ਨੋਟੀਫਿਕੇਸ਼ਨ ਜਾਰੀ – ਮੰਤਰੀ ਸੌਂਦ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ
ਨਿਊਜ਼ ਪੰਜਾਬ
ਲੁਧਿਆਣਾ, 15 ਮਾਰਚ – ਪੰਜਾਬ ਦੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐੱਸ.ਆਈ.ਈ.ਸੀ.) ਦੇ ਡਿਫਾਲਟਰ ਪਲਾਟ ਧਾਰਕਾਂ ਤੋਂ ਜ਼ਮੀਨ ਦੀ ਵਧੀ ਹੋਈ ਕੀਮਤ ਅਤੇ ਮੂਲ ਲਾਗਤ ਦੇ ਬਕਾਏ ਦੀ ਵਸੂਲੀ ਲਈ ਯਕਮੁਸ਼ਤ ਨਿਬੇੜਾ ਨੀਤੀ (ਓ.ਟੀ.ਐੱਸ.) ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਉਦਯੋਗਪਤੀਆਂ ਨੂੰ ਇਹ ਰਾਹਤ, ਜਿਸਦੀ ਲੰਬੇ ਸਮੇਂ ਤੋਂ ਉਡੀਕ ਸੀ, ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ,
ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਜਿਸ ਨਾਲ ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਲੰਬਿਤ ਪਏ ਕੇਸਾਂ ਦਾ ਨਿਬੇੜਾ ਹੋਵੇਗਾ। ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਨੇ 3 ਮਾਰਚ, 2025 ਨੂੰ ਹੋਈ ਆਪਣੀ ਮੀਟਿੰਗ ਵਿੱਚ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐੱਸ) ਲਾਗੂ ਕਰਨ ‘ਤੇ ਵਿਚਾਰ ਕੀਤਾ ਸੀ ਅਤੇ 10 ਦਿਨਾਂ ਦੇ ਅੰਦਰ ਇਸਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈl