ਪੰਜਾਬ ‘ਚ ਹੋਰ 2 ਸਰਕਾਰੀ ਛੁੱਟੀਆਂ ਦਾ ਐਲਾਨ;ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਨਿਊਜ਼ ਪੰਜਾਬ,16 ਮਾਰਚ 2025
ਪੰਜਾਬ ਵਿਚ ਇਸ ਮਹੀਨੇ 2 ਹੋਰ ਸਰਕਾਰੀ ਛੁੱਟੀਆਂ ਆ ਰਹੀਆਂ ਹਨ। ਦਰਅਸਲ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਕਾਰਨ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਪਰ ਇਸ ਦਿਨ ਐਤਵਾਰ ਹੋਣ ਕਾਰਨ ਪਹਿਲਾਂ ਹੀ ਛੁੱਟੀ ਹੈ। ਇਸ ਦੇ ਨਾਲ ਹੀ 31 ਮਾਰਚ ਨੂੰ ਈਦ-ਉਲ-ਫਿਤਰ ਦੇ ਤਿਉਹਾਰ ਕਾਰਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਕੂਲ, ਕਾਲਜ, ਦਫ਼ਤਰ ਅਤੇ ਹੋਰ ਵਿਦਿਅਕ ਅਦਾਰੇ ਬੰਦ ਰਹਿਣਗੇ। ਉਧਰ, ਹੋਲੀ ਦੀਆਂ ਛੁੱਟੀਆਂ ਤੋਂ ਬਾਅਦ ਮੱਧ ਪ੍ਰਦੇਸ਼ ਸਰਕਾਰ ਨੇ ਹੁਣ 19 ਮਾਰਚ ਨੂੰ ਵੀ ਛੁੱਟੀ ਦਾ ਐਲਾਨ ਕੀਤਾ ਹੈ। ਤੀਜ ਤਿਉਹਾਰ ਦੇ ਇਸ ਮਹੀਨੇ ਹੁਣ 19 ਮਾਰਚ ਨੂੰ ਵੀ ਸਕੂਲਾਂ, ਕਾਲਜਾਂ, ਬੈਂਕਾਂ ਅਤੇ ਸਰਕਾਰੀ ਦਫਤਰਾਂ ਵਿੱਚ ਇੱਕ ਦਿਨ ਦੀ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਯਾਨੀ ਇਸ ਦਿਨ, ਵਿਦਿਅਕ ਸੰਸਥਾਵਾਂ ਦੇ ਨਾਲ, ਸਰਕਾਰੀ ਦਫ਼ਤਰ ਅਤੇ ਬੈਂਕ ਵੀ ਪੂਰੀ ਤਰ੍ਹਾਂ ਬੰਦ ਰਹਿਣਗੇ।
2 More Government Holidays In Punjab Schools Colleges And Offices Will Remain Closed