ਮੁੱਖ ਖ਼ਬਰਾਂ

ਆਸਟਰੇਲੀਆ ਗਏ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਹੋਈ ਮੌਤ;ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਨਿਊਜ਼ ਪੰਜਾਬ

ਆਸਟ੍ਰੇਲੀਆ,17 ਮਾਰਚ 2025

ਆਸਟ੍ਰੇਲੀਆ ਤੋਂ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆਈ ਹੈ। ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋਣ ਦੀ ਖਬਰ ਮਿਲੀ ਹੈ। ਮ੍ਰਿਤਕ ਦੇ ਪਿਤਾ ਜਗਜੀਤ ਸਿੰਘ ਪੁੱਤਰ ਕਰਤਾਰ ਸਿੰਘ, ਵਾਸੀ ਮੁਹੱਲਾ ਪੰਡੋਰੀ ਸੁਲਤਾਨਪੁਰ ਲੋਧੀ, ਜ਼ਿਲ੍ਹਾ ਕਪੂਰਥਲਾ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦਮਨਪ੍ਰੀਤ ਸਿੰਘ ਦੀ ਲਾਸ਼ ਪੁਲਿਸ ਨੂੰ 15 ਮਾਰਚ, 2025 ਨੂੰ ਆਸਟ੍ਰੇਲੀਆ ਦੇ ਬ੍ਰਿਸਬੇਨ ਨਦੀ ਤੋਂ ਮਿਲੀ ਸੀ। ਉੱਥੋਂ ਦੀ ਸੈਂਡਗੇਟ ਪੁਲਿਸ ਨੇ ਇਸਦੀ ਜਾਣਕਾਰੀ ਉਸਦੀ ਭੈਣ ਅਮਨਦੀਪ ਨੂੰ ਦਿੱਤੀ। ਹੁਣ ਉਸਦੀ ਲਾਸ਼ ਸਥਾਨਕ ਪੁਲਿਸ ਕੋਲ ਹੈ। ਇਸ ਖਬਰ ਨਾਲ ਪੂਰਾ ਪਰਿਵਾਰ ਸਦਮੇ ‘ਚ ਹੈ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ।

ਉਨ੍ਹਾਂ ਨੇ ਵਿਦੇਸ਼ ਮੰਤਰਾਲੇ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਬੇਨਤੀ ਕੀਤੀ ਹੈ ਕਿ ਉਹ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਭਾਰਤ ਵਾਪਸ ਲਿਆਉਣ ਵਿੱਚ ਸਾਡੀ ਮਦਦ ਕਰਨ ਤਾਂ ਜੋ ਭਾਰਤੀ ਰੀਤੀ-ਰਿਵਾਜਾਂ ਅਨੁਸਾਰ ਇੱਥੇ ਉਸਦਾ ਅੰਤਿਮ ਸੰਸਕਾਰ ਕਰ ਸਕੀਏ।