ਅੱਜ ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਦੀ ਕੇਂਦਰ ਨਾਲ ਸੱਤਵੀਂ ਮੀਟਿੰਗ, MSP ਗਾਰੰਟੀ ‘ਤੇ ਫਿਰ ਹੋਵੇਗੀ ਚਰਚਾ
ਨਿਊਜ਼ ਪੰਜਾਬ
ਚੰਡੀਗੜ੍ਹ,19 ਮਾਰਚ 2025
ਐਮਐਸਪੀ ਦੀ ਕਾਨੂੰਨੀ ਗਰੰਟੀ ਅਤੇ ਹੋਰ ਮੰਗਾਂ ਸਬੰਧੀ ਕੇਂਦਰ ਸਰਕਾਰ ਨਾਲ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਨਾਲ ਜੁੜੇ ਕਿਸਾਨ ਆਗੂਆਂ ਦੀ ਇੱਕ ਮੀਟਿੰਗ ਅੱਜ 19 ਮਾਰਚ ਨੂੰ ਸਵੇਰੇ 11 ਵਜੇ ਚੰਡੀਗੜ੍ਹ ਵਿੱਚ ਹੋਵੇਗੀ। ਕਿਸਾਨਾਂ ਨਾਲ ਇਹ ਸੱਤਵਾਂ ਦੌਰ ਦੀ ਮੀਟਿੰਗ ਸੈਕਟਰ-26 ਸਥਿਤ ਮਹਾਤਮਾ ਗਾਂਧੀ ਇੰਸਟੀਚਿਊਟ ਵਿਖੇ ਹੋਵੇਗੀ।
ਕੇਂਦਰ ਸਰਕਾਰ ਨੇ ਇਸ ਬਾਰੇ ਦੋਵਾਂ ਐਸਕੇਐਮ ਸੰਗਠਨਾਂ ਦੇ ਆਗੂਆਂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੂੰ ਸੂਚਿਤ ਕਰ ਦਿੱਤਾ ਹੈ। ਇਸ ਮੀਟਿੰਗ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਜੋ ਕਿ ਸੰਗਰੂਰ ਦੇ ਖਨੌਰੀ ਸਰਹੱਦ ‘ਤੇ 113 ਦਿਨਾਂ ਤੋਂ ਭੁੱਖ ਹੜਤਾਲ ‘ਤੇ ਹਨ, ਵੀ ਸ਼ਾਮਲ ਹੋਣਗੇ। ਉਹ ਬੁੱਧਵਾਰ ਸਵੇਰੇ ਐਂਬੂਲੈਂਸ ਰਾਹੀਂ ਚੰਡੀਗੜ੍ਹ ਪਹੁੰਚਣਗੇ।