ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀ ਡਿਬਰੂਗੜ੍ਹ ਜੇਲ੍ਹ ਤੋਂ ਰਿਹਾਅ – ਕੱਲ ਤੱਕ ਪੁੱਜ ਸਕਦੇ ਹਨ ਪੰਜਾਬ
ਨਿਊਜ਼ ਪੰਜਾਬ
ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਪੱਖੀ ਆਗੂ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਜਿਨ੍ਹਾਂ ਖਿਲਾਫ਼ ਐੱਨਐੱਸਏ ਦੀ ਮਿਆਦ ਖਤਮ ਹੋ ਗਈ ਸੀ ਅਤੇ ਇਸ ਵਿੱਚ ਹੋਰ ਵਾਧਾ ਨਹੀਂ ਕੀਤਾ ਗਿਆ ਸੀ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਰਿਹਾਅ ਕੀਤੇ ਜਾਣ ਮਗਰੋਂ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਪੰਜਾਬ ਪੁਲਿਸ ਨੇ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ। ਸੂਤਰਾਂ ਅਨੁਸਾਰ ਪੰਜਾਬ ਪੁਲੀਸ ਦੀ ਇੱਕ ਟੀਮ ਜੋ ਉਨ੍ਹਾਂ ਨੂੰ ਲੈਣ ਵਾਸਤੇ ਅਸਾਮ ਗਈ ਸੀ ਕੱਲ 21 ਮਾਰਚ ਤੱਕ ਉਨ੍ਹਾਂ ਨੂੰ ਲੈ ਕੇ ਪੰਜਾਬ ਪੁੱਜ ਸਕਦੀ ਹੈ ਅਤੇ ਉਨ੍ਹਾਂ ਨੂੰ ਅਜਨਾਲਾ ਵਿੱਚ ਦਰਜ਼ ਕੇਸ ਦੇ ਸਬੰਧੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ l