ਲੋਕ ਸੰਪਰਕ ਵਿਭਾਗ ਪੰਜਾਬ ਦੇ ਜੁਆਇੰਟ ਡਾਇਰੈਕਟਰ ਹਰਜੀਤ ਸਿੰਘ ਗਰੇਵਾਲ ਅਤੇ ਰਣਦੀਪ ਸਿੰਘ ਆਹਲੂਵਾਲੀਆ ਐਡੀਸ਼ਨਲ ਡਾਇਰੈਕਟਰ ਵਜੋਂ ਪਦਉਨਤ
ਨਿਊਜ਼ ਪੰਜਾਬ
ਚੰਡੀਗੜ੍ਹ, 22 ਮਾਰਚ, 2025 – ਪੰਜਾਬ ਸਰਕਾਰ ਦੇ ਇੱਕ ਅਹਿਮ ਵਿਭਾਗ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਦੋ ਸੀਨੀਅਰ ਜੁਆਇੰਟ ਡਾਇਰੈਕਟਰ ਹਰਜੀਤ ਸਿੰਘ ਗਰੇਵਾਲ ਅਤੇ ਰਣਦੀਪ ਸਿੰਘ ਆਹਲੂਵਾਲੀਆ ਦੀ ਐਡੀਸ਼ਨਲ ਡਾਇਰੈਕਟਰ ਵਜੋਂ ਪਦਉਨਤੀ ਕੀਤੀ ਗਈ ਹੈ ।
ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ ਦੀ ਪ੍ਰਧਾਨਗੀ ਹੇਠ ਵਿਭਾਗੀ ਤਰੱਕੀ ਕਮੇਟੀ (ਡੀਪੀਸੀ) ਦੀ ਮੀਟਿੰਗ ਵਿੱਚ ਜੁਆਇੰਟ ਡਾਇਰੈਕਟਰ ਹਰਜੀਤ ਸਿੰਘ ਗਰੇਵਾਲ ਅਤੇ ਰਣਦੀਪ ਸਿੰਘ ਆਹਲੂਵਾਲੀਆ ਨੂੰ ਐਡੀਸ਼ਨਲ ਡਾਇਰੈਕਟਰ ਵਜੋਂ ਪਦਉਨਤ ਕਰਨ ਦੇ ਆਦੇਸ਼ ਜਾਰੀ ਕੀਤੇ ਗਏ।
ਪਦਉਨਤ ਕੀਤੇ ਅਧਿਕਾਰੀ ਹਰਜੀਤ ਸਿੰਘ ਗਰੇਵਾਲ ਅਤੇ ਰਣਦੀਪ ਸਿੰਘ ਆਹਲੂਵਾਲੀਆ ਸਾਹਿਤਕ ਖੇਤਰ ਵਿੱਚ ਬਹੁਤ ਸਤਿਕਾਰੇ ਜਾਂਦੇ ਹਨ, ਵਿਭਾਗ ਵੱਲੋਂ ਲਏ ਗਏ ਇਸ ਫੈਂਸਲੇ ਦਾ ਹਰ ਪਾਸੋ ਸਵਾਗਤ ਹੋ ਰਿਹਾ ਹੈ, ਸੂਚਨਾ ਅਨੁਸਾਰ ਜਲਦੀ ਹੀ ਵਿਭਾਗ ਦੇ ਹੋਰ ਅਧਿਕਾਰੀਆਂ ਦੀਆਂ ਤਰੱਕੀਆਂ ਵੀ ਕੀਤੀਆਂ ਜਾ ਰਹੀਆਂ ਹਨ ।