ਮੁੱਖ ਖ਼ਬਰਾਂਭਾਰਤ

ਸੁਸ਼ਾਂਤ ਸਿੰਘ ਰਾਜਪੂਤ ਕੇਸ’ਚ ਸੀਬੀਆਈ ਦੀ ਕਲੋਜ਼ਰ ਰਿਪੋਰਟ ਵਿੱਚ ਖੁਲਾਸਾ

ਨਿਊਜ਼ ਪੰਜਾਬ

23 ਮਾਰਚ 2025

ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਵਿੱਚ ਇੱਕ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਸੀਬੀਆਈ ਨੇ ਅਦਾਕਾਰ ਦੀ ਮੌਤ ਦੇ ਮਾਮਲੇ ਵਿੱਚ ਕਲੋਜ਼ਰ ਰਿਪੋਰਟ ਦਾਇਰ ਕਰ ਦਿੱਤੀ ਹੈ।

ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਸੁਸ਼ਾਂਤ ਸਿੰਘ ਰਾਜਪੂਤ ਮੌਤ ਮਾਮਲੇ ਵਿੱਚ ਆਪਣੀ ਕਲੋਜ਼ਰ ਰਿਪੋਰਟ ਦਾਇਰ ਕਰ ਦਿੱਤੀ ਹੈ। ਪੀਟੀਆਈ ਦੇ ਹਵਾਲੇ ਨਾਲ ਸਾਹਮਣੇ ਆਈ ਇਸ ਰਿਪੋਰਟ ਵਿੱਚ, ਸੀਬੀਆਈ ਨੇ ਅਦਾਕਾਰਾ ਰੀਆ ਚੱਕਰਵਰਤੀ ਨੂੰ ਸੁਸ਼ਾਂਤ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ਾਂ ਵਿੱਚ ਦੋਸ਼ੀ ਨਹੀਂ ਪਾਇਆ। ਸੀਬੀਆਈ ਦੀ ਅੰਤਿਮ ਰਿਪੋਰਟ ਵਿੱਚ ਸੁਸ਼ਾਂਤ ਦੀ ਮੌਤ ਦਾ ਅਸਲ ਕਾਰਨ ਖੁਦਕੁਸ਼ੀ ਦੱਸਿਆ ਗਿਆ ਹੈ।

ਅਧਿਕਾਰੀਆਂ ਨੇ ਕਿਹਾ ਕਿ ਸੀਬੀਆਈ ਨੇ ਮੁੰਬਈ ਦੀ ਇੱਕ ਵਿਸ਼ੇਸ਼ ਅਦਾਲਤ ਸਾਹਮਣੇ ਆਪਣੀ ਰਿਪੋਰਟ ਪੇਸ਼ ਕਰ ਦਿੱਤੀ ਹੈ ਜੋ ਹੁਣ ਫੈਸਲਾ ਕਰੇਗੀ ਕਿ ਰਿਪੋਰਟ ਨੂੰ ਸਵੀਕਾਰ ਕਰਨਾ ਹੈ ਜਾਂ ਏਜੰਸੀ ਨੂੰ ਹੋਰ ਜਾਂਚ ਕਰਨ ਦਾ ਹੁਕਮ ਦੇਣਾ ਹੈ।