ਮੁੱਖ ਖ਼ਬਰਾਂਪੰਜਾਬ

ਕੈਨੇਡਾ ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਪਿੰਡ ‘ਚ ਸੋਗ, 7 ਮਹੀਨੇ ਪਹਿਲਾਂ ਹੀ ਗਿਆ ਸੀ ਕੈਲਗਰੀ

ਨਿਊਜ਼ ਪੰਜਾਬ

23 ਮਾਰਚ 2025

ਇੱਕ ਵਾਰ ਫਿਰ ਤੋਂ ਕੈਨੇਡਾ ਦੀ ਧਰਤੀ ਮਾੜੀ ਖਬਰ ਆਈ ਹੈ। ਜਿੱਥੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਤਰਨ ਤਾਰਨ ਦੇ ਪਿੰਡ ਦੇਉ ਦੇ ਕੈਨੇਡਾ ਵਿਚ ਗਏ ਨੌਜਵਾਨ ਰੁਪਿੰਦਰ ਸਿੰਘ ਦੀ ਬੀਤੀ ਰਾਤ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਪਿੰਡ ’ਚ ਉਸ ਦੀ ਪਤਨੀ ਨਵਜੋਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਕਰੀਬ 7 ਮਹੀਨੇ ਪਹਿਲਾਂ ਕੈਨੇਡਾ ਦੇ ਕੈਲਗਰੀ ਸ਼ਹਿਰ ਵਿਚ ਗਿਆ ਜਿੱਥੇ ਉਸ ਨੂੰ ਕੁਝ ਦਿਨ ਪਹਿਲਾਂ ਹੀ ਕੰਮ ਮਿਲਿਆ ਸੀ। ਪਰ ਹੋਣੀ ਨੂੰ ਕੁਝ ਹੋਰ ਹੀ ਮਨਜ਼ੂਰ ਸੀ ਕਿ ਉਸ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਪਰਿਵਾਰ ਨੇ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਕੋਲੋ ਮੰਗ ਕੀਤੀ ਕਿ ਰੁਪਿੰਦਰ ਸਿੰਘ ਦੀ ਮਿਰਤਕ ਦੇਹ ਨੂੰ ਪੰਜਾਬ ਲਿਆਉਣ ਦੇ ਵਿੱਚ ਮਦਦ ਕੀਤੀ ਜਾਵੇ ਤਾਂ ਜੋ ਪਰਿਵਾਰ ਉਨ੍ਹਾਂ ਦੀਆਂ ਅੰਤਿਮ ਸੰਸਕਾਰ ਦੀਆ ਰਸਮਾਂ ਪੂਰੀਆਂ ਕਰ ਸਕੇ।

ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਜ਼ਮੀਨ ਵੇਚ ਕੇ 22 ਲੱਖ ਖਰਚ ਕਰ ਕੇ ਉਸ ਨੂੰ ਵਿਦੇਸ਼ ਭੇਜਿਆ ਸੀ। ਚੰਗੇ ਭਵਿੱਖ ਅਤੇ ਰੋਜੀ-ਰੋਟੀ ਦੇ ਲਈ ਨੌਜਵਾਨ ਨੇ ਵਿਦੇਸ਼ ਦਾ ਰੁਖ ਕੀਤਾ ਸੀ। ਉਨ੍ਹਾਂ ਦੱਸਿਆ ਕਿ ਰੁਪਿੰਦਰ ਸਿੰਘ 5 ਸਾਲ ਦੀ ਲੜਕੀ ਹੈ ਜਿਸ ਦੇ ਸਿਰ ਤੋਂ ਪਿਤਾ ਸਾਇਆ ਉੱਠ ਗਿਆ। ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ। ਪਿੰਡ ਦੇ ਵਿੱਚ ਵੀ ਸੋਗ ਪਸਰਿਆ ਪਿਆ ਹੈ। ਪਰਿਵਾਰ ਨੇ ਸਰਬਤ ਦਾ ਭਲਾ ਟਰੱਸਟ ਅਤੇ ਪੰਜਾਬ ਸਰਕਾਰ ਕੋਲੋਂ ਮਦਦ ਮੰਗ ਕੀਤੀ ਹੈ ਤਾਂ ਜੋ ਉਹ ਅੰਤਿਮ ਰਸਮਾਂ ਪੂਰੀਆਂ ਕਰ ਸਕਣ । ਇਸ ਮੌਕੇ ਰੁਪਿੰਦਰ ਸਿੰਘ ਦੇ ਪਿਤਾ ਸਰਦੂਲ ਸਿੰਘ ਨੇ ਕਿਹਾ ਕਿ ਉਨ੍ਹਾਂ ਆਪਣਾ ਸਭ ਕੁਝ ਵੇਚ ਉਸ ਨੂੰ ਵਿਦੇਸ਼ ਭੇਜਿਆ ਸੀ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਕੋਲੋ ਮਦਦ ਦੀ ਮੰਗ ਕੀਤੀ।