ਮੁੱਖ ਖ਼ਬਰਾਂਪੰਜਾਬਅੰਤਰਰਾਸ਼ਟਰੀ

ਕੈਨੇਡਾ ਦੀ ਪਾਰਲੀਮੈਂਟ ਭੰਗ – 28 ਅਪਰੈਲ ਨੂੰ ਹੋਣਗੀਆਂ ਆਂਮ ਚੋਣਾਂ – ਕੈਨੇਡਾ ਦੇ ਗਵਰਨਰ ਜਨਰਲ ਨੇ ਲਾਈ ਮੋਹਰ – ਪੜ੍ਹੋ ਪ੍ਰਧਾਨ ਮੰਤਰੀ ਨੇ ਕੀ ਕਾਰਨ ਦੱਸਿਆ 

ਨਿਊਜ਼ ਪੰਜਾਬ

ਕੈਨੇਡਾ ਦੀ ਪਾਰਲੀਮੈਂਟ ਭੰਗ ਕਰਕੇ ਸਮੇਂ ਤੋਂ ਪਹਿਲਾਂ ਆਮ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ

ਕੈਨੇਡਾ ਦੇ ਗਵਰਨਰ ਜਨਰਲ ਮੈਰੀ ਸਾਈਮਨ ਨਾਲ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੇ ਨੇ ਮੁਲਾਕਾਤ ਕਰ ਕੇ ਲੋਕ ਸਭਾ ਭੰਗ ਕਰਨ ਅਤੇ ਫੌਰੀ ਚੋਣਾਂ ਕਰਵਾਉਣ ਦੀ ਬੇਨਤੀ ਕੀਤੀ ਸੀ।ਪ੍ਰਧਾਨ ਮੰਤਰੀ ਮਾਰਕ ਕਾਰਨੇ ਦਾ ਕਹਿਣਾ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਟੈਰਿਫਾਂ ਬਾਰੇ ਦਿੱਤੀਆਂ ਜਾ ਰਹੀਆਂ ਧਮਕੀਆਂ ਤੋਂ ਨਜਿੱਠਣ ਲਈ ਉਨ੍ਹਾਂ ਨੂੰ ਸਪੱਸ਼ਟ ਬਹੁਮਤ ਦੀ ਲੋੜ ਹੈ।

ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੇ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਗਵਰਨਰ ਜਨਰਲ ਨੇ 28 ਅਪਰੈਲ ਨੂੰ ਚੋਣਾਂ ਕਰਵਾਉਣ ਸਬੰਧੀ ਉਨ੍ਹਾਂ ਦੀ ਬੇਨਤੀ ਮਨਜ਼ੂਰੀ ਕਰ ਲਈ ਹੈ।

ਜ਼ਿਕਰਯੋਗ ਹੈ ਕਿ ਮੌਜੂਦਾ 44ਵੀਂ ਲੋਕ ਸਭਾ ਦੇ 338 ਮੈਂਬਰ ਸਨ ਜਦਕਿ ਕੁਝ ਸੂਬਿਆਂ ਵਿੱਚ ਆਬਾਦੀ ਵਧਣ ਕਾਰਨ ਨਵੀਂ ਹੱਦਬੰਦੀ ਕਰ ਕੇ ਪੰਜ ਸੀਟਾਂ ਦਾ ਵਾਧਾ ਕੀਤਾ ਗਿਆ ਹੈ। 28 ਅਪਰੈਲ ਨੂੰ ਹੋਣ ਵਾਲੀਆਂ ਚੋਣਾਂ ਦੌਰਾਨ 45ਵੀਂ ਲੋਕ ਸਭਾ ਲਈ 343 ਮੈਂਬਰਾਂ ਦੀ ਚੋਣ ਕੀਤੀ ਜਾਵੇਗੀ ਅਤੇ ਬਹੁਮਤ ਹਾਸਲ ਕਰਨ ਲਈ ਕਿਸੇ ਵੀ ਪਾਰਟੀ ਨੂੰ 172 ਮੈਂਬਰਾਂ ਦੀ ਲੋੜ ਹੋਵੇਗੀ।

ਸ੍ਰ. ਜਗਮੀਤ ਸਿੰਘ ਨੇ ਕਿਹਾ ਕਿ ਮੈਂ ਇਸ ਚੋਣ ਵਿੱਚ ਅਰਬਪਤੀਆਂ ਦੀ ਨਹੀਂ ਤੁਹਾਡੀ ਮਦਦ ਲਈ ਲੜ ਰਿਹਾ ਹਾਂ।

———

ਵਿਰੋਧੀ ਧਿਰ ਦੇ ਆਗੂ ਪਿਅਰੇ ਪੋਲੀਵਰੇ @ Pierre Poilievre ਨੇ ਕਿਹਾ ਕਿ ਕੰਜ਼ਰਵੇਟਿਵ ਟੈਕਸਾਂ ਵਿੱਚ ਕਟੌਤੀ ਕਰਨਗੇ

——–==

ਤਸਵੀਰਾਂ – ਸੋਸ਼ਲ ਮੀਡੀਆ / ਅਧਿਕਾਰਿਤ x ਪੇਜ਼