ਲੁਧਿਆਣਾ

ਲੁਧਿਆਣਾ ਵਿੱਚ ਭਰਵਾਂ ਸਵਾਗਤ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦੀ ਪਛਾਣ ਨਸ਼ਰ ਕਰੇ ਸਰਕਾਰ – ਜਥੇਦਾਰ ਗੜਗੱਜ  

ਜਥੇਦਾਰ ਗੜਗੱਜ ਨੇ ਕਿਹਾ ਕਿ ਹੁਣ ਬੇਅਦਬੀ ਦੀ ਕੋਈ ਵੀ ਘਟਨਾ ਹੋਣ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਖੁਦ ਨੋਟਿਸ ਲੈ ਕੇ ਸਖਤ ਕਾਰਵਾਈ ਕੀਤੀ ਜਾਵੇਗੀ 

ਨਿਊਜ਼ ਪੰਜਾਬ

ਲੁਧਿਆਣਾ, 24 ਮਾਰਚ-ਸ੍ਰੀ ਅਕਾਲ ਤਖ਼ਤ ਸਾਹਿਬ ਤਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਜੇ ਗੁਰੂ ਗ੍ਰੰਥ ਸਾਹਿਬ ਸਾਡਾ ਗੁਰੂ ਹੈ, ਅਦਬ ਅਤੇ ਸਤਿਕਾਰ ਰੱਖਣਾ ਸਾਡਾ ਸਾਰਿਆਂ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਤੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ ‘ਤੇ ਸ੍ਰੀ ਅਕਾਲ ਸਾਹਿਬ ਖ਼ੁਦ ਨੋਟਿਸ ਲੈ ਕੇ ਕਾਰਵਾਈ ਕੀਤੀ ਬੀ। ਅੱਜ ਲੁਧਿਆਣਾ ਦੇ ਪੁਰਾਣੀ ਸਬਜ਼ੀ ਮੰਡੀ ਮਾਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ 100 ਤੋਂ ਵੱਧ ਸਮੂਹ ਸਭਾਵਾਂ ਤੇ ਧਾਰਮਿਕ ਜਥੇਬੰਦੀਆਂ ਵਲੋਂ ਵਿਸ਼ੇਸ਼ ਤ ਸਮਾਗਮ ਦੌਰਾਨ ਸਨਮਾਨ ਕੀਤਾ ਗਿਆ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਸਬੰਧ ਵਿਚ ਐਲਾਨ ਕੀਤਾ।

ਲੁਧਿਆਣਾ ਪਹੁੰਚਣ ‘ਤੇ ਜਥੇਦਾਰ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਜਲੰਧਰ ਬਾਈਪਾਸ ਤੋਂ ਯੂਥ ਅਕਾਲੀ ਦਲ ਦੇ ਆਗੂ ਜਸਦੀਪ ਸਿੰਘ ਕਾਉਂਕੇ, ਕੌਂਸਲਰ ਰਖਵਿੰਦਰ ਸਿੰਘ ਗਾਬੜੀਆ ਅਤੇ ਕੌਂਸਲਰ ਕਮਲ ਅਰੌੜਾ ਦੀ ਅਗਵਾਈ ਹੇਠ ਨੌਜਵਾਨ ਇਕ ਕਾਫਲੇ ਦੇ ਰੂਪ ਵਿਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਲਿਆਂਦਾ ਗਿਆ।

ਇਸ ਮੌਕੇ ਹਾਜ਼ਰੀ ਨੂੰ ਸੰਬੋਧਨ ਕਰਦਿਆਂ ਜਥੇਦਾਰ ਗੜਗੰਜ ਨੇ ਕਿਹਾ ਕਿ ਹੁਣ ਬੇਅਦਬੀ ਦੀ ਕੋਈ ਵੀ ਘਟਨਾ ਹੋਣ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਖੁਦ ਨੋਟਿਸ ਲੈ ਕੇ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਵੀ ਗੁਰੂ ਸਾਹਿਬ ਦੇ ਸਤਿਕਾਰ ਅਤੇ ਮਾਣ ਮਰਯਾਦਾ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਸੋਮਣੀ ਕਮੇਟੀ ਵਲੋਂ ਤੈਅ ਨਿਯਮਾਂ ਦਾ

ਸਖ਼ਤੀ ਨਾਲ ਪਾਲਣ ਕਰਨ ਲਈ ਕਿਹਾ। ਜਥੇਦਾਰ ਗੜਗੱਜ ਨੇ ਬੀਤੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲਦੇ ਸੁੰਦਰ ਰਹਿਰਾਸ ਸਾਹਿਬ ਦੇ ਪਾਠ ਦੌਰਾਨ ਇਕ ਵਿਅਕਤੀ ਵਲੋਂ ਜੰਗਲਾ ਟੱਪ ਕੇ ਬੇਅਦਬੀ ਦੇ ਮਾਮਲੇ ਵਿਚ ਸਰਕਾਰ ਉਤੇ ਸਵਾਲ ਚੁੱਕੇ । ਉਨ੍ਹਾਂ ਪੁੱਛਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਉਸ ਦੋਸ਼ੀ ਦੀ ਪਛਾਣ ਡੀ.ਐਨ.ਏ. ਟੈਸਟ ਰਾਹੀਂ ਕਰਵਾਉਣ ਲਈ ਕੀਤੀ ਮੰਗ ਦੇ ਬਾਵਜੂਦ ਹੁਣ ਤੱਕ ਸਰਕਾਰ ਉਸ ਦੀ ਪਛਾਣ ਨਸ਼ਰ ਕਿਉਂ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਸਰਕਾਰ ਉਸ ਵਿਅਕਤੀ ਪਿੱਛੇ ਕੰਮ ਕਰ ਰਹੀਆਂ ਤਾਕਤਾਂ ਨੇ ਨਸ਼ਰ ਕਰਨ ਵਿਚ ਪਰੀ ਤਰਾਂ ਫੇਲ ਹੋਈ ਹੈ।

ਉਨ੍ਹਾਂ ਸਮੁੱਚੇ ਪੰਥ ਨੂੰ ਇਸ ਸਬੰਧੀ ਆਵਾਜ ਬੁਲੰਦ ਕਰਨ ਲਈ ਕਿਹਾ। ਜਥੇਦਾਰ ਕੁਲਦੀਪ ਸਿੰਘ ਗੜਰੀਜ ਨੇ ਸਮੂਹ ਪੰਥਕ ਜਥੇਬੰਦੀਆਂ ਨੂੰ ਏਕਤਾ ਦਾ ਸੱਦਾ ਦਿੰਦਿਆਂ ਕਿਹਾ ਕਿ ਸਿੱਖ ਸੰਸਥਾਵਾਂ ਨੂੰ ਅੱਜ ਜੋ ਚੁਣੌਤੀਆਂ ਹਨ ਉਨ੍ਹਾਂ ਦਾ ਟਾਕਰਾ ਗੁਰੂ ਦੇ ਇਕਜੁੱਟਤਾ ਵਾਲੇ ਸਿਧਾਂਤ ਨਾਲ ਹੀ ਸੰਭਵ ਹੈ । ਉਨ੍ਹਾਂ ਸਿੱਖਾਂ ਵਿਚਕਾਰ ਵਖਰੇਵੇਂ ਪਹਿਲਾਂ ਵੀ ਹੁੰਦੇ ਸਨ ਅਤੇ ਅੱਜ ਵੀ ਹਨ, ਪਰ ਅੱਜ ਸਿੱਖ ਸੰਸਥਾਵਾਂ ਨੂੰ ਚੁਣੌਤੀਆਂ ਮੱਦੇਨਜ਼ਰ ਅਤੇ ਸਿੱਖ ਸੰਸਥਾਵਾਂ ਦੀ ਸ਼ਾਨ ਨੂੰ ਕਾਇਮ ਦੇਖਣ ਲਈ, ਲੋੜ ਹੈ ਕਿ ਅਸੀਂ ਗੁਰੂ ਸਾਹਿਬ ਦੇ ਸਿਧਾਂਤ ਅਨੁਸਾਰ ਇਕਜੁੱਟ ਹੋ ਕੇ ਰਹੀਏ । ਉਨ੍ਹਾਂ ਕਿਹਾ ਕਿ ਸਿੱਖਾਂ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸਰਬਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮੇਂ-ਸਮੇਂ ਹਕੂਮਤਾਂ ਨੇ ਢਾਹੁਣ ਦਾ ਯਤਨ ਕੀਤਾ, ਪਰ ਸਿੱਖ ਹਮੇਸ਼ਾ ਇਨ੍ਹਾਂ ਅਸਥਾਨਾਂ ਲਈ ਜੂਝਦੇ ਰਹੇ ਅਤੇ ਅਗਾਂਹ ਵੀ ਜੂਝਦੇ ਰਹਿਣਗੇ ।

ਲੁਧਿਆਣਾ ਦੀਆਂ 100 ਤੋਂ ਵੱਧ ਸਿੰਘ ਸਭਾਵਾਂ ਤੇ ਧਾਰਮਿਕ ਜਥੇਬੰਦੀਆਂ ਵਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਕੀਤਾ ਭਰਵਾਂ ਸਨਮਾਨ ਕੀਤਾ