ਮੁੱਖ ਖ਼ਬਰਾਂਪੰਜਾਬ

ਪੰਜਾਬ ਦੇ ਸਕੂਲਾਂ ਵਿੱਚ ਐਨਰਜੀ ਡਰਿੰਕਸ ਅਤੇ ਸਟ੍ਰਾਬੇਰੀ ਕੈਂਡੀ `ਤੇ ਲਗਾਈ ਪਾਬੰਦੀ,ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਰ’ਤਾ ਵੱਡਾ ਐਲਾਨ

ਨਿਊਜ਼ ਪੰਜਾਬ :26 ਮਾਰਚ 2025

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਵੱਡਾ ਫੈਸਲਾ ਲੈਂਦਿਆਂ ਪੰਜਾਬ ਦੇ ਸਕੂਲਾਂ ਵਿੱਚ ਐਨਰਜੀ ਡਰਿੰਕਸ ਅਤੇ ਸਟ੍ਰਾਬੇਰੀ ਕੈਂਡੀ ‘ਤੇ ਪਾਬੰਦੀ ਲਗਾ ਦਿੱਤਾ ਹੈ। ਇਸ ਫੈਸਲੇ ਸਬੰਧੀ ਜਾਣਕਾਰੀ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਇਹ ਫੈਸਲਾ ਸਿਹਤ ਵਿਭਾਗ ਵੱਲੋਂ ਬੱਚਿਆਂ ਦੀ ਸਿਹਤ ਦੇ ਮੱਦੇਨਜ਼ਰ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਇਹ ਫੈਸਲਾ ਪੰਜਾਬ ਦੇ ਸਾਰੇ ਸਕੂਲ ਵੀ ਲਾਗੂ ਹੋਵੇਗਾ।

ਸਿਹਤ ਮੰਤਰੀ ਨੇ ਕਿਹਾ ਕਿ ਛੋਟੀ ਉਮਰ ਵਿੱਚ ਵਧੇਰੇ ਬੱਚੇ ਐਨਰਜੀ ਡਰਿੰਕ ਪੀਣ ਦੇ ਆਦਿ ਹੋ ਜਾਂਦੇ ਹਨ, ਜੋ ਕਿ ਸਿਹਤ ਲਈ ਵਧੇਰੇ ਹਾਨੀਕਾਰਕ ਹੈ। ਐਨਰਜੀ ਡਰਿੰਕਸ ਵਿਚ ਕੈਫੀਨ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ, ਜਿਸ ਇਸ ਲਈ ਸਕੂਲਾਂ ਵਿਚ ਐਨਰਜੀ ਡਰਿੰਕਸ ਦੀ ਵਿਕਰੀ ’ਤੇ ਪਾਬੰਦੀ ਲਗਾ ਦਿੱਤੀ ਹੈ।ਉਨ੍ਹਾਂ ਨੇ ਕਿਹਾ ਇਹ ਫੈਸਲਾ ਸਿਹਤ ਵਿਭਾਗ ਵੱਲੋਂ ਬੱਚਿਆਂ ਦੀ ਸਿਹਤ ਦੇ ਮੱਦੇਨਜ਼ਰ ਲਿਆ ਗਿਆ ਹੈ।