ਚੰਡੀਗੜ੍ਹ ‘ਚ ਇੰਸਪੈਕਟਰ ਸਮੇਤ 3 ਪੁਲਿਸ ਮੁਲਾਜ਼ਮ ਗ੍ਰਿਫ਼ਤਾਰ, 10 ਕਰੋੜ ਦੀ ATM ਕੈਸ਼ ਵੈਨ ਲੁੱਟਣ ਦਾ ਮਾਮਲਾ, ਤਿੰਨਾਂ ਨੂੰ ਕੀਤਾ ਗਿਆ ਸਸਪੈਂਡ
ਨਿਊਜ਼ ਪੰਜਾਬ
ਚੰਡੀਗੜ੍ਹ,27 ਮਾਰਚ 2025
ਚੰਡੀਗੜ੍ਹ ਡਿਸਟ੍ਰਿਕਟ ਕਰਾਈਮ ਸੈੱਲ (DCC) ਦੇ ਇੰਚਾਰਜ ਇੰਸਪੈਕਟਰ ਜਸਮਿੰਦਰ ਸਿੰਘ, ਹੈੱਡ ਕਾਂਸਟੇਬਲ ਸਤੀਸ਼ ਅਤੇ ਸੀਨੀਅਰ ਕਾਂਸਟੇਬਲ ਸਮੁੰਦਰ ਵਿਰੁੱਧ ਕਰਾਈਮ ਬ੍ਰਾਂਚ ‘ਚ FIR ਦਰਜ ਕਰ ਕੇ ਤਿੰਨੋਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਮੰਗਲਵਾਰ ਦੇਰ ਰਾਤ ਤਿੰਨੋਂ ਨੂੰ ਸਸਪੈਂਡ ਕੀਤਾ ਗਿਆ। ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦਾ ਸੈਕਟਰ 16 ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।
ਉਨ੍ਹਾਂ ‘ਤੇ ਦੋਸ਼ ਹੈ ਕਿ ਉੱਤਰ ਪ੍ਰਦੇਸ਼ ‘ਚ ਲਗਭਗ 10 ਕਰੋੜ ਦੀ ATM ਕੈਸ਼ ਵੈਨ ਲੁੱਟ ਦੇ 4 ਦੋਸ਼ੀਆਂ ਵਿਚੋਂ 2 ਨੂੰ ਗ੍ਰਿਫ਼ਤਾਰ ਕਰ ਕੇ ਛੱਡ ਦਿੱਤਾ। ਚੰਡੀਗੜ੍ਹ ਦੇ DGP ਸੁਰੇਂਦਰ ਸਿੰਘ ਯਾਦਵ ਵੀ ਇਸ ਮਾਮਲੇ ‘ਤੇ ਨਜ਼ਰ ਬਣਾਈ ਹੋਈ ਹੈ।
ਇਸ ਦੇ ਨਾਲ, ਚੰਡੀਗੜ੍ਹ ਇੰਡਸਟਰੀਅਲ ਏਰੀਆ ਥਾਣੇ ਦੇ ਇੰਚਾਰਜ ਇੰਸਪੈਕਟਰ ਜਸਪਾਲ ਸਿੰਘ ਨੂੰ ਡਿਸਟ੍ਰਿਕਟ ਕਰਾਈਮ ਸੈੱਲ ‘ਚ ਤਾਇਨਾਤ ਕੀਤਾ ਗਿਆ ਹੈ ਅਤੇ ਸੈਕਟਰ 43 ਚੌਕੀ ਇੰਚਾਰਜ ਸਬ ਇੰਸਪੈਕਟਰ ਕੁਲਦੀਪ ਨੂੰ ਨਵਾਂ ਜ਼ਿੰਮੇਵਾਰ ਬਣਾਇਆ ਗਿਆ ਹੈ। ਇਹ ਪਹਿਲੀ ਵਾਰ ਹੈ ਕਿ ਚੰਡੀਗੜ੍ਹ ‘ਚ ਕਿਸੇ ਸਬ ਇੰਸਪੈਕਟਰ ਨੂੰ ਥਾਣੇ ਦਾ SHO ਲਗਾਇਆ ਗਿਆ ਹੈ।