ਲੁਧਿਆਣਾ ਵਿੱਚ ਅੱਜ ਆਏ 5 ਨਵੇਂ ਪਾਜ਼ੀਟਿਵ ਮਾਮਲੇ-ਡਿਪਟੀ ਕਮਿਸ਼ਨਰ -ਦੁਕਾਨਦਾਰਾਂ ਦੀ ਚੈਕਿੰਗ ਕਰਨ ਲਈ ਕਮੇਟੀ ਦਾ ਗਠਨ -ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਦੁਕਾਨਦਾਰਾਂ ‘ਤੇ ਹੋਣਗੇ ਮਾਮਲੇ ਦਰਜ–ਵੱਖ-ਵੱਖ ਸੂਬਿਆਂ ਨੂੰ ਪ੍ਰਵਾਸੀ ਲੈ ਕੇ 5 ਰੇਲ ਗੱਡੀਆਂ ਰਵਾਨਾ
-ਨੋਵੇਲ ਕੋਰੋਨਾ ਵਾਇਰਸ (ਕੋਵਿਡ 19)-
ਨਿਊਜ਼ ਪੰਜਾਬ
ਲੁਧਿਆਣਾ, 10 ਮਈ -ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟੇ ਦੌਰਾਨ ਜ਼ਿਲ•ਾ ਲੁਧਿਆਣਾ ਵਿੱਚ 5 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਜ਼ਿਲ•ਾ ਲੁਧਿਆਣਾ ਵਿੱਚ 4063 ਨਮੂਨੇ ਲਏ ਗਏ ਹਨ। ਜਿਨ•ਾਂ ਵਿੱਚੋਂ 3542 ਨਮੂਨਿਆਂ ਦੇ ਨਤੀਜੇ ਪ੍ਰਾਪਤ ਹੋ ਚੁੱਕੇ ਹਨ। ਉਨ•ਾਂ ਦੱਸਿਆ ਕਿ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ ਪਾਜ਼ੀਟਿਵ ਮਾਮਲੇ 131 ਹਨ। ਹੁਣ ਤੱਕ 10 ਮਰੀਜ਼ਾਂ ਠੀਕ ਹੋ ਚੁੱਕੇ ਹਨ। ਇਸ ਤੋਂ ਇਲਾਵਾ ਹੁਣ ਤੱਕ 6 ਮੌਤਾਂ ਹੋ ਚੁੱਕੀਆਂ ਹਨ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਅੱਜ ਸਾਹਮਣੇ ਆਏ 5 ਪਾਜ਼ੀਟਿਵ ਮਾਮਲਿਆਂ ਵਿੱਚ 2 ਮਰੀਜ ਡਾਬਾ ਰੋਡ ਸਥਿਤ ਕਬੀਰ ਨਗਰ ਤੋਂ, 1-1 ਭਾਈ ਹਿੰਮਤ ਸਿੰਘ ਨਗਰ ਨੇੜੇ ਦੁੱਗਰੀ, ਸੁੰਦਰ ਨਗਰ ਲੁਧਿਆਣਾ ਅਤੇ ਖੰਨਾ ਨੇੜਲੇ ਪਿੰਡ ਕਿਸ਼ਨਗੜ• ਤੋਂ ਹਨ।
ਜ਼ਿਲ•ਾ ਮੈਜਿਸਟ੍ਰੇਟ ਨੇ ਕਿਹਾ ਕਿ ਕਰਫਿਊ/ਲੌਕਡਾਊਨ ਦੇ ਚੱਲਦਿਆਂ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਇਹ ਯਕੀਨੀ ਬਣਾਏਗੀ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਓਹੀ ਦੁਕਾਨਾਂ ਖੁੱਲ• ਰਹੀਆਂ ਹਨ, ਜਿਨ•ਾਂ ਨੂੰ ਇਜਾਜ਼ਤ ਹੈ। ਇਸ ਸੰਬੰਧੀ ਇਹ ਕਮੇਟੀ ਲਗਾਤਾਰ ਚੈਕਿੰਗ ਆਦਿ ਕਰਿਆ ਕਰੇਗੀ। ਇਸ ਕਮੇਟੀ ਵਿੱਚ ਵਧੀਕ ਡਿਪਟੀ ਕਮਿਸ਼ਨਰ (ਖੰਨਾ), ਡਿਪਟੀ ਕਮਿਸ਼ਨਰ ਪੁਲਿਸ (ਲਾਅ ਐਂਡ ਆਰਡਰ) ਅਤੇ ਐੱਸ. ਡੀ. ਐੱਮ. ਲੁਧਿਆਣਾ (ਪੱਛਮੀ) ਨੂੰ ਸ਼ਾਮਿਲ ਕੀਤਾ ਗਿਆ ਹੈ। ਇਹ ਕਮੇਟੀ ਆਪਣੇ ਪੱਧਰ ‘ਤੇ ਪੁਲਿਸ ਸਟੇਸ਼ਨ ਵਾਰ ਜਾਂ ਜ਼ੋਨ ਵਾਈਜ਼ ਸਬ ਕਮੇਟੀਆਂ ਦਾ ਗਠਨ ਕਰ ਸਕਦੀ ਹੈ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਸਾਰੇ ਦੁਕਾਨਦਾਰਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਆਪਣੇ ਪ੍ਰਬੰਧ ਕਰਨ ਲਈ ਦੋ ਦਿਨ (12 ਮਈ ਤੱਕ) ਦਾ ਸਮਾਂ ਦਿੱਤਾ ਜਾਂਦਾ ਹੈ। ਇਸ ਤੋਂ ਬਾਅਦ ਜੇਕਰ ਕੋਈ ਦੁਕਾਨਦਾਰ ਹਦਾਇਤਾਂ ਦੀ ਪਾਲਣਾ ਕਰਨ ਵਿੱਚ ਫੇਲ ਸਾਬਿਤ ਹੋਇਆ ਤਾਂ ਉਸ ਦੀ ਦੁਕਾਨ ਬੰਦ ਕਰਵਾ ਦਿੱਤੀ ਜਾਵੇਗੀ ਅਤੇ ਉਸ ਖ਼ਿਲਾਫ਼ ਧਾਰਾ 188 ਤਹਿਤ ਪੁਲਿਸ ਮਾਮਲਾ ਦਰਜ ਕੀਤਾ ਜਾਵੇਗਾ। ਜ਼ਿਲ•ਾ ਲੁਧਿਆਣਾ ਅਧੀਨ ਆਉਂਦੀਆਂ ਬਾਕੀ ਸਬ-ਡਵੀਜ਼ਨਾਂ ਵਿੱਚ ਸੰਬੰਧਤ ਐੱਸ. ਡੀ. ਐੱਮਜ਼ ਵੱਲੋਂ ਆਪਣੇ ਪੱਧਰ ‘ਤੇ ਡੀ. ਐੱਸ. ਪੀਜ਼ ਦੀ ਸਲਾਹ ਨਾਲ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਅੱਜ ਲੁਧਿਆਣਾ ਤੋਂ ਪੰਜ ਰੇਲ•ਾਂ ਪ੍ਰਵਾਸੀ ਲੋਕਾਂ ਨੂੰ ਲੈ ਕੇ ਰਵਾਨਾ ਹੋਈਆਂ। ਇਨ•ਾਂ ਸਾਰੀਆਂ ਰੇਲ•ਾਂ ਵਿੱਚ 1200 ਯਾਤਰੀ ਗਏ। ਅੱਜ ਜਾਣ ਵਾਲੀਆਂ ਰੇਲ•ਾਂ ਹਰਦੋਈ, ਜੌਨਪੁਰ, ਆਜ਼ਮਗੜ•, ਗੋਰਖ਼ਪੁਰ (ਚਾਰੇ ਉੱਤਰ ਪ੍ਰਦੇਸ਼) ਅਤੇ ਪੱਛਮੀ ਚੰਪਾਰਨ ਬੇਟੀਆਹ (ਬਿਹਾਰ) ਲਈ ਰਵਾਨਾ ਹੋਈਆਂ। ਸ੍ਰੀ ਅਗਰਵਾਲ ਨੇ ਦੱਸਿਆ ਕਿ ਅਗਲੇ ਦਿਨਾਂ ਦੌਰਾਨ ਹੋਰ ਵੀ ਰੇਲ•ਾਂ ਵੱਖ-ਵੱਖ ਸੂਬਿਆਂ ਲਈ ਰਵਾਨਾ ਹੋਣਗੀਆਂ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਇਸ ਸਥਿਤੀ ਵਿੱਚ ਜ਼ਿਲ•ਾ ਪ੍ਰਸਾਸ਼ਨ ਲਗਾਤਾਰ 24 ਘੰਟੇ ਕੰਮ ਕਰ ਰਿਹਾ ਹੈ ਤਾਂ ਜੋ ਇਸ ਬਿਮਾਰੀ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕੇ। ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਇਸ ਬਿਮਾਰੀ ਤੋਂ ਬਚਣ ਲਈ ਘਰਾਂ ਦੇ ਅੰਦਰ ਹੀ ਰਹਿਣ ਨੂੰ ਤਰਜੀਹ ਦੇਣ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ।