ਮੁੱਖ ਖ਼ਬਰਾਂਭਾਰਤ

ਬਹੁਚਰਚਿਤ ਮੋਗਾ ਸੈਕਸ ਸਕੈਂਡਲ ਮਾਮਲੇ’ਚ ਸਾਬਕਾ IPS ਅਧਿਕਾਰੀ D.S. ਗਰਚਾ ਸਣੇ ਚਾਰ ਜਣੇ ਭ੍ਰਿਸ਼ਟਾਚਾਰ ਦੇ ਦੋਸ਼ੀ ਕਰਾਰ; ਜਾਣੋਂ ਕੀ ਸੀ ਮਾਮਲਾ…

ਨਿਊਜ਼ ਪੰਜਾਬ

30 ਮਾਰਚ 2025

2007 ਮੋਗਾ ਸੈਕਸ ਸਕੈਂਡਲ ਵਾਲੇ ਮਾਮਲੇ ਦੇ ਵਿੱਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਬਹੁਚਰਚਿਤ ਮੋਗਾ ਸੈਕਸ ਸਕੈਂਡਲ ਮਾਮਲੇ ਵਿਚ ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਪੰਜਾਬ ਪੁਲੀਸ ਦੇ ਚਾਰ ਸਾਬਕਾ ਪੁਲੀਸ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਹੈ। ਅਦਾਲਤ ਦੇ ਜੱਜ ਰਾਕੇਸ਼ ਕੁਮਾਰ ਗੁਪਤਾ ਦੀ ਅਗਵਾਈ ਵਿਚ ਆਏ ਇਸ ਫੈਸਲੇ ਵਿਚ ਮੁਲਜ਼ਮਾਂ ਨੂੰ ਭ੍ਰਿਸ਼ਟਾਚਾਰ ਅਤੇ ਜਬਰੀ ਵਸੂਲੀ ਨਾਲ ਜੁੜੇ ਦੋਸ਼ਾਂ ਵਿਚ ਦੋਸ਼ੀ ਪਾਇਆ ਗਿਆ।

ਦੋਸ਼ੀ ਠਹਿਰਾਏ ਗਏ ਅਧਿਕਾਰੀ ਤਤਕਾਲੀ ਐੱਸ.ਐੱਸ.ਪੀ ਮੋਗਾ ਦਵਿੰਦਰ ਸਿੰਘ ਗਰਚਾ, ਤਤਕਾਲੀ ਐੱਸ.ਪੀ (ਹੈੱਡਕੁਆਟਰ) ਮੋਗਾ ਪਰਮਦੀਪ ਸਿੰਘ ਸੰਧੂ, ਤਤਕਾਲੀ ਐੱਸ. ਐੱਚ. ਓ, ਥਾਣਾ ਸਿਟੀ ਮੋਗਾ ਰਮਨ ਕੁਮਾਰ, ਤਤਕਾਲੀ ਐੱਸ. ਐੱਚ. ਓ, ਪੁਲੀਸ ਸਟੇਸ਼ਨ ਸਿਟੀ ਮੋਗਾ ਇੰਸਪੈਕਟਰ ਅਮਰਜੀਤ ਸਿੰਘ ਨੂੰ 4 ਅਪ੍ਰੈਲ ਨੂੰ ਸਜ਼ਾ ਸੁਣਾਈ ਜਾਵੇਗੀ। ਇਸ ਮਾਮਲੇ ਵਿੱਚ ਨਾਮਜ਼ਦ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦੇ ਪੁੱਤਰ ਬਰਜਿੰਦਰ ਸਿੰਘ ਉਰਫ਼ ਮੱਖਣ ਬਰਾੜ ਅਤੇ ਸੁਖਰਾਜ ਸਿੰਘ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਗਿਆ ਹੈ। ਮਹਿਲਾ ਮੁਲਜ਼ਮ ਮਨਜੀਤ ਕੌਰ ਦੀ ਕੇਸ ਦੀ ਸੁਣਵਾਈ ਦੌਰਾਨ ਮੌਤ ਹੋ ਚੁੱਕੀ ਹੈ।

ਜਾਣੋ ਕੀ ਸੀ 2007 ਮੋਗਾ ਸੈਕਸ ਸਕੈਂਡਲ ਮਾਮਲਾ

2007 ਦੇ ਬਹੁ ਚਰਚਿਤ ਕੇਸ ਮੋਗਾ ਸੈਕਸ ਸਕੈਂਡਲ ਵਿੱਚ ਦੋਸ਼ੀ ਆਰੋਪੀ ਬਣਾਏ ਗਏ ਸਨ ਜਿਸ ਵਿੱਚ ਉਸ ਸਮੇਂ ਦੇ ਇੱਕ ਅਕਾਲੀ ਨੇਤਾ ਦੇ ਪੁੱਤਰ ਨੂੰ ਵੀ ਆਰੋਪੀ ਬਣਾਇਆ ਗਿਆ ਸੀ। ਮੁੱਖ ਆਰੋਪੀ ਮਨਜੀਤ ਕੌਰ ਦੀ 2013 ਦੇ ਵਿੱਚ ਜਮਾਨਤ ਹੋ ਗਈ ਸੀ ਅਤੇ ਉਸ ਤੋਂ ਬਾਅਦ ਉਹ ਮਹਿਲਾ ਸਰਕਾਰੀ ਗਵਾਹ ਬਣ ਗਈ ਸੀ ਜਿਸ ਦਾ ਕਤਲ 23 ਸਤੰਬਰ 2018 ਨੂੰ ਫਿਰੋਜ਼ਪੁਰ ਵਿਖੇ ਕਰ ਦਿੱਤਾ ਗਿਆ ਸੀ। ਉਸ ਤੋਂ ਬਾਅਦ ਇਹ ਕੇਸ ਸੀਬੀਆਈ ਨੂੰ ਦੇ ਦਿੱਤਾ ਗਿਆ ਸੀ।