ਮੁੱਖ ਖ਼ਬਰਾਂਪੰਜਾਬ

ਚੰਡੀਗੜ੍ਹ ਵਿੱਚ ਖੁੱਲੇ ਰਹਿਣਗੇ ਸ਼ਰਾਬ ਦੇ ਠੇਕੇ ,1 ਤੋਂ 3 ਅਪ੍ਰੈਲ ਤੱਕ ਸ਼ਰਾਬ ਦੀ ਵਿਕਰੀ ਕੀਤੀ ਸੀ ਬੰਦ,ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਲਗਾਈ ਪਾਬੰਦੀ ਹਟਾਈ 

ਨਿਊਜ਼ ਪੰਜਾਬ

ਚੰਡੀਗੜ੍ਹ,1 ਅਪ੍ਰੈਲ 2025

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਚੰਡੀਗੜ੍ਹ ‘ਚ ਸ਼ਰਾਬ ਦੇ ਠੇਕਿਆਂ ਤੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਲਗਾਈ ਪਾਬੰਦੀ ਹਟਾ ਦਿੱਤੀ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਹਾਈਕੋਰਟ ਵੱਲੋਂ ਪਾਬੰਦੀ ਲਾਉਣ ਦਾ ਆਧਾਰ ਸਪੱਸ਼ਟ ਨਹੀਂ ਕੀਤਾ ਗਿਆ, ਇਸ ਲਈ ਕੇਸ ਨੂੰ ਦੁਬਾਰਾ ਹਾਈ ਕੋਰਟ ਭੇਜਿਆ ਗਿਆ। ਸਿਖਰਲੀ ਅਦਾਲਤ ਨੇ ਹਾਈ ਕੋਰਟ ਨੂੰ 15 ਦਿਨਾਂ ਦੇ ਅੰਦਰ-ਅੰਦਰ ਇਸ ਕੇਸ ਦਾ ਨਿਪਟਾਰਾ ਕਰਨ ਦਾ ਆਦੇਸ਼ ਦਿੱਤਾ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ ਵੀਰਵਾਰ ਯਾਨੀ 3 ਅਪ੍ਰੈਲ ਨੂੰ ਹੋਵੇਗੀ।