ਮੁੱਖ ਖ਼ਬਰਾਂਪੰਜਾਬ

ਪੰਜਾਬ ਯੂਨੀਵਰਸਿਟੀ ‘ਚ ‘ਬਾਹਰਲਿਆਂ’ ਦੀ ENTRY ‘ਤੇ ਲੱਗੀ ਪਾਬੰਦੀ ,ਨੋਟੀਫਿਕੇਸ਼ਨ ਹੋਇਆ ਜਾਰੀ

ਨਿਊਜ਼ ਪੰਜਾਬ ,2 ਅਪ੍ਰੈਲ 2025

ਪੰਜਾਬ ਯੂਨੀਵਰਸਿਟੀ ਨੇ 2 ਅਪ੍ਰੈਲ, 2025 ਤੋਂ ਪ੍ਰਭਾਵੀ, ਸਾਰੇ ਵਿਦਿਆਰਥੀਆਂ, ਸਟਾਫ਼ ਅਤੇ ਅਧਿਕਾਰਤ ਕਰਮਚਾਰੀਆਂ ਨੂੰ ਯੂਨੀਵਰਸਿਟੀ ਦੇ ਕੈਂਪਸ ਦੇ ਅੰਦਰ ਹਰ ਸਮੇਂ ਆਪਣੇ ID CARD ਰੱਖਣ ਅਤੇ ਉਨ੍ਹਾਂ ਹਰ ਵੇਲੇ ਪ੍ਰਦਰਸ਼ਿਤ ਕਰਨ ਲਈ ਵਧੇ ਹੋਏ ਸੁਰੱਖਿਆ ਉਪਾਵਾਂ ਦਾ ਐਲਾਨ ਕੀਤਾ ਹੈ।

ਇਸ ਤੋਂ ਇਲਾਵਾ ਪੰਜਾਬ ਯੂਨੀਵਰਸਿਟੀ ਕੈਂਪਸ ਵਿੱਚ ਬਾਹਰਲੇ ਲੋਕਾ ਦੀ ਐਂਟਰੀ ਬੈਨ ਕਰ ਦਿੱਤੀ ਹੈ। ਇਸ ਸਬੰਧੀ ਇਕ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਦੱਸ ਦਈਏ ਕਿ ਇਹ ਫੈਸਲਾ ਮਾਸੂਮ ਸ਼ਰਮਾ ਦੇ ਇੱਕ ਸੰਗੀਤ ਸਮਾਰੋਹ ਵਿੱਚ ਵਿਦਿਆਰਥੀ ਦੇ ਕਤਲ ਤੋਂ ਬਾਅਦ ਲਿਆ ਗਿਆ ਹੈ, ਜਿਸਦਾ ਉਦੇਸ਼ ਅਣਅਧਿਕਾਰਤ ਪ੍ਰਵੇਸ਼ ਨੂੰ ਰੋਕਣਾ ਅਤੇ ਇੱਕ ਸੁਰੱਖਿਅਤ ਕੈਂਪਸ ਵਾਤਾਵਰਣ ਨੂੰ ਯਕੀਨੀ ਬਣਾਉਣਾ ਹੈ। ਯੂਨੀਵਰਸਿਟੀ ਵੱਲੋਂ ਬਾਹਰੀ ਲੋਕਾਂ ਲਈ ਦਾਖਲੇ ‘ਤੇ ਪਾਬੰਦੀ ਲੱਗਾ ਦਿੱਤੀ ਹੈ। ਇਸ ਨਾਲ ਅਣਅਧਿਕਾਰਤ ਵਿਅਕਤੀਆਂ ਨੂੰ ਯੂਨੀਵਰਸਿਟੀ ਦੇ ਸੈਕਟਰ 14 ਅਤੇ 25 ਕੈਂਪਸਾਂ ਵਿੱਚ ਦਾਖਲ ਹੋਣ ਤੋਂ ਰੋਕਿਆ ਜਾਵੇਗਾ।ਇਸਦੇ ਨਾਲ ਹੀ ਮੁਲਾਜ਼ਮਾਂ, ਵਿਦਿਆਰਥੀਆਂ ਅਤੇ ਯੂਨੀਵਰਸਿਟੀ ਦੇ ਅੰਦਰ ਸਾਰਿਆਂ ਨੂੰ ਦਿਨ ਭਰ ਪਛਾਣ ਪੱਤਰ ਪ੍ਰਮੁੱਖਤਾ ਨਾਲ ਪਹਿਨੇ ਜਾਣੇ ਚਾਹੀਦੇ ਹਨ। ਯੂਨੀਵਰਸਿਟੀ ਦੇ ਗੇਟਾਂ ਅਤੇ ਇਮਾਰਤਾਂ ਵਿੱਚ ਐਂਟਰੀ ਪੁਆਇੰਟ ਉਤੇ ਸਕਿਊਰਿਟੀ ਵੱਲੋਂ ਚੈਕ ਕੀਤੇ ਜਾਣਗੇ। ਇਸ ਤੋਂ ਇਲਾਵਾ ਗੈਰ-ਕਾਨੂੰਨੀ ਪਹੁੰਚ ਨੂੰ ਰੋਕਣ ਲਈ ਸਾਰੇ ਪ੍ਰਵੇਸ਼ ਸਥਾਨਾਂ ‘ਤੇ ਵਾਹਨਾਂ ਅਤੇ ਪੈਦਲ ਚੱਲਣ ਵਾਲਿਆਂ ਦੀ ਨਿਗਰਾਨੀ ਵਧਾਈ ਜਾਵੇਗੀ।