ਪੰਜਾਬ ਭਰ ‘ਚ ਬੱਸ ਅੱਡੇ ਲਗਾਤਾਰ 3 ਦਿਨ ਰਹਿਣਗੇ ਬੰਦ, ਮੁਲਾਜ਼ਮਾਂ ਨੇ ਕੀਤਾ ਵੱਡਾ ਐਲਾਨ
ਨਿਊਜ਼ ਪੰਜਾਬ 2 ਅਪ੍ਰੈਲ 2025
ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਯੂਨੀਅਨ ਨੇ ਵੱਡਾ ਐਲਾਨ ਕੀਤਾ ਹੈ। 3 ਅਪ੍ਰੈਲ ਨੂੰ ਸੂਬੇ ਦੇ ਸਾਰੇ ਬੱਸ ਅੱਡੇ ਦੋ ਘੰਟਿਆਂ ਲਈ ਬੰਦ ਰਹਿਣਗੇ। ਇਸ ਤੋਂ ਇਲਾਵਾ, 6, 7 ਅਤੇ 8 ਅਪ੍ਰੈਲ ਨੂੰ ਰੋਡਵੇਜ਼ ਦੇ ਕਰਮਚਾਰੀ ਪੂਰੀ ਤਰ੍ਹਾਂ ਹੜਤਾਲ ‘ਤੇ ਰਹਿਣਗੇ।
ਯੂਨੀਅਨ ਆਗੂ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਅਸੀਂ ਕਈ ਵਾਰ ਪੰਜਾਬ ਸਰਕਾਰ ਕੋਲ ਆਪਣੀਆਂ ਮੰਗਾਂ ਰੱਖੀਆਂ, ਪਰ ਹਰ ਵਾਰ ਨਜ਼ਰਅੰਦਾਜ਼ ਕੀਤਾ ਗਿਆ। ਪਿਛਲੀ ਅਤੇ ਮੌਜੂਦਾ ਸਰਕਾਰਾਂ ਨੇ ਕਰਮਚਾਰੀਆਂ ਨੂੰ ਪੱਕਾ ਕਰਨ ਦੇ ਵਾਅਦੇ ਕੀਤੇ ਸਨ, ਪਰ ਅੱਜ ਤੱਕ ਕੋਈ ਕਾਰਵਾਈ ਨਹੀਂ ਹੋਈ।
ਉਨ੍ਹਾਂ ਕਿਹਾ ਕਿ ਹੜਤਾਲ ਤਹਿਤ ਅਸੀਂ ਪਹਿਲਾਂ ਵੀ ਛੋਟੇ ਪ੍ਰਦਰਸ਼ਨ ਕੀਤੇ, ਪਰ ਹਾਲਾਤ ਨਾ ਸੁਧਰਣ ਕਾਰਨ ਹੁਣ ਸਖ਼ਤ ਕਦਮ ਚੁੱਕਣ ਪੈ ਰਹੇ ਹਨ। ਪਿਆਜ਼ੀ ਮੰਗਾਂ ਵਿੱਚ ਅਸਥਾਈ ਕਰਮਚਾਰੀਆਂ ਦੀ ਨੌਕਰੀ ਪੱਕੀ ਕਰਨੀ ਅਤੇ ਰੋਡਵੇਜ਼ ਲਈ 10,000 ਨਵੀਆਂ ਬੱਸਾਂ ਦੀ ਖਰੀਦ ਸ਼ਾਮਲ ਹੈ।ਯੂਨੀਅਨ ਆਗੂਆਂ ਨੇ ਸਾਫ਼ ਕੀਤਾ ਕਿ ਜੇਕਰ ਮੰਗਾਂ ਨਹੀਂ ਮੰਨੀਆਂ ਗਈਆਂ, ਤਾਂ ਆਉਣ ਵਾਲੇ ਦਿਨਾਂ ਵਿੱਚ ਹੋਰ ਵੱਡੇ ਰੋਸ ਪ੍ਰਦਰਸ਼ਨ ਹੋਣਗੇ। ਹੜਤਾਲ ਕਾਰਨ ਆਮ ਲੋਕਾਂ ਨੂੰ ਹੋਣ ਵਾਲੀ ਪਰੇਸ਼ਾਨੀ ਲਈ ਸਰਕਾਰ ਹੀ ਜ਼ਿੰਮੇਵਾਰ ਹੋਵੇਗੀ।