ਲੁਧਿਆਣਾਮੁੱਖ ਖ਼ਬਰਾਂਪੰਜਾਬ

ਅਮਰਿੰਦਰਪਾਲ ਸਿੰਘ ਨੂੰ ਲਾਇਆ ਲੁਧਿਆਣਾ ਯੂਥ ਵਿੰਗ ਦਾ ਪ੍ਰਧਾਨ;AAP ਵੱਲੋਂ ਕੀਤਾ ਐਲਾਨ

ਨਿਊਜ਼ ਪੰਜਾਬ

ਲੁਧਿਆਣਾ,3 ਅਪ੍ਰੈਲ 2025

ਲੁਧਿਆਣਾ ਪੱਛਮੀ ’ਤੇ ਹੋਣ ਜਾ ਰਹੀ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (AAP) ਨੇ ਵੱਡੀ ਨਿਯੁਕਤੀ ਕੀਤੀ ਹੈ। ਅਮਰਿੰਦਰਪਾਲ ਸਿੰਘ ਨੂੰ ਲੁਧਿਆਣਾ ’ਚ ਯੂਥ ਵਿੰਗ ਦਾ ਪ੍ਰਧਾਨ ਲਾਇਆ ਹੈ। ਇਸ ਸਬੰਧੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਤੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਦੇਰ ਸ਼ਾਮ ਹੁਕਮ ਜਾਰੀ ਕੀਤੇ ਗਏ ਹਨ। ਜਿਸ ਦੀ ਕਾਪੀ ਵੀ ਸੋਸ਼ਲ ਮੀਡੀਆ ਉੱਤੇ ਵੀ ਸਾਂਝੀ ਕੀਤੀ ਗਈ ਹੈ।