ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਲਈ 100 ਕਰੋੜ ਰੁਪਏ ਦਾ ਫੰਡ, ਕਈ ਮਹੱਤਵਪੂਰਨ ਏਜੰਡਿਆਂ ‘ਤੇ ਚਰਚਾ
ਨਿਊਜ਼ ਪੰਜਾਬ :3 ਅਪ੍ਰੈਲ 2025
ਅੱਜ ਪੰਜਾਬ ਵਜ਼ਾਰਤ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਇਸ ਮੀਟਿੰਗ ਵਿੱਚ ਕਈ ਅਹਿਮ ਫ਼ੈਸਲਿਆਂ ਉਤੇ ਮੋਹਰ ਲਗਾਈ ਗਈ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਚੀਮਾ, ਬਰਿੰਦਰ ਗੋਇਲ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਪ੍ਰੈਸ ਨੂੰ ਸੰਬੋਧਨ ਕੀਤਾ। ਮੁੱਖ ਮੰਤਰੀ ਤੀਰਥ ਯਾਤਰਾ ਤਹਿਤ 50 ਸਾਲ ਤੋਂ ਵਧ ਉਮਰ ਵਾਲੇ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਏਗੀ ਜਾਵੇਗੀ। ਇਸ ਲਈ 100 ਕਰੋੜ ਦਾ ਪ੍ਰਬੰਧ ਕੀਤਾ ਗਿਆ ਹੈ।ਕੈਬਨਿਟ ਮੀਟਿੰਗ ਵਿੱਚ ਲਏ ਗਏ ਫੈਸਲੇ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਵੱਖ-ਵੱਖ ਏਜੰਡਿਆਂ ‘ਤੇ ਚਰਚਾ ਕੀਤੀ। ਇਸ ਸਮੇਂ ਦੌਰਾਨ ਕੁੱਲ 14 ਏਜੰਡਿਆਂ ‘ਤੇ ਚਰਚਾ ਕੀਤੀ ਗਈ।
।