ਨਹੀਂ ਰਹੇ ਬਾਲੀਵੁੱਡ ਦੇ ਮਹਾਨਾਇਕ ਮਨੋਜ ਕੁਮਾਰ,87 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ
ਨਿਊਜ਼ ਪੰਜਾਬ
4 ਅਪ੍ਰੈਲ 2025
ਬਾਲੀਵੁੱਡ ਤੋਂ ਬਹੁਤ ਹੀ ਦੁਖਦਾਈ ਖ਼ਬਰ ਆ ਰਹੀ ਹੈ। ਭਾਰਤੀ ਅਦਾਕਾਰ ਅਤੇ ਫਿਲਮ ਨਿਰਦੇਸ਼ਕ ਮਨੋਜ ਕੁਮਾਰ ਹੁਣ ਇਸ ਦੁਨੀਆਂ ਵਿੱਚ ਨਹੀਂ ਰਹੇ। ਉਨ੍ਹਾਂ ਦਾ 87 ਸਾਲ ਦੀ ਉਮਰ ਵਿੱਚ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਹਾਂਤ ਹੋ ਗਿਆ। ਮਨੋਜ ਕੁਮਾਰ ਦੇ ਦੇਹਾਂਤ ਕਾਰਨ ਬਾਲੀਵੁੱਡ ਵਿੱਚ ਸੋਗ ਦੀ ਲਹਿਰ ਹੈ। ਬਹੁਤ ਸਾਰੇ ਪ੍ਰਸ਼ੰਸਕ ਅਤੇ ਮਸ਼ਹੂਰ ਹਸਤੀਆਂ ਇਸ ਦਿੱਗਜ ਅਦਾਕਾਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕਰ ਰਹੀਆਂ ਹਨ।
ਮਨੋਜ ਕੁਮਾਰ ਕਈ ਦਿਨਾਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੇ ਸ਼ੁੱਕਰਵਾਰ ਸਵੇਰੇ ਆਖਰੀ ਸਾਹ ਲਿਆ। ਮਨੋਜ ਕੁਮਾਰ ਆਪਣੀਆਂ ਦੇਸ਼ ਭਗਤੀ ਵਾਲੀਆਂ ਫਿਲਮਾਂ ਲਈ ਜਾਣੇ ਜਾਂਦੇ ਸਨ। ਉਹ ਬਾਲੀਵੁੱਡ ਦੇ ‘ਭਾਰਤ ਕੁਮਾਰ’ ਵਜੋਂ ਮਸ਼ਹੂਰ ਸਨ।