ਕਾਂਗਰਸ ਵੱਲੋ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਭਾਰਤ ਭੂਸ਼ਣ ਆਸ਼ੂ ਨੂੰ ਐਲਾਨਿਆ ਉਮੀਦਵਾਰ
ਨਿਊਜ਼ ਪੰਜਾਬ
ਲੁਧਿਆਣਾ,5 ਅਪ੍ਰੈਲ 2025
ਲੁਧਿਆਣਾ ਉਪ ਚੋਣ ਨੂੰ ਲੈ ਕੇ ਸੂਬੇ ਵਿੱਚ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ ਅਤੇ ਸਾਰੀਆਂ ਰਾਜਨੀਤਿਕ ਪਾਰਟੀਆਂ ਪੂਰੀ ਤਰ੍ਹਾਂ ਐਕਟਿਵ ਹੋ ਗਈਆਂ ਹਨ। ਕਾਂਗਰਸ ਹਾਈਕਮਾਨ ਵੱਲੋਂ, ਮਲਿਕਾਰੁਜਨ ਖੜਗੇ ਨੇ ਪੰਜਾਬ ਵਿਧਾਨ ਸਭਾ ਦੇ 64 – ਲੁਧਿਆਣਾ ਪੱਛਮੀ ਹਲਕੇ ਤੋਂ ਹੋਣ ਵਾਲੀ ਉਪ ਚੋਣ ਲਈ ਭਾਰਤ ਭੂਸ਼ਣ ਆਸ਼ੂ ਨੂੰ ਪਾਰਟੀ ਉਮੀਦਵਾਰ ਵਜੋਂ ਨਾਮਜ਼ਦ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਿਸ ਕਾਰਨ ਹੁਣ ਭਾਰਤ ਭੂਸ਼ਣ ਆਸ਼ੂ ਲੁਧਿਆਣਾ ਉਪ ਚੋਣ ਲੜਨਗੇ।
ਕਾਂਗਰਸ ਨੇ ਇਸ ਸਬੰਧ ਵਿੱਚ ਇੱਕ ਪੱਤਰ ਜਾਰੀ ਕਰਕੇ ਦੱਸਿਆ ਹੈ ਕਿ ਕਾਂਗਰਸ ਪ੍ਰਧਾਨ ਮਲਿਕਾਰੁਜਨ ਖੜਗੇ ਨੇ ਪੰਜਾਬ ਵਿਧਾਨ ਸਭਾ ਦੇ 64 – ਲੁਧਿਆਣਾ ਪੱਛਮੀ ਹਲਕੇ ਤੋਂ ਹੋਣ ਵਾਲੀ ਉਪ ਚੋਣ ਲਈ ਭਾਰਤ ਭੂਸ਼ਣ ਆਸ਼ੂ ਨੂੰ ਪਾਰਟੀ ਉਮੀਦਵਾਰ ਵਜੋਂ ਨਾਮਜ਼ਦ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।