ਪੰਜਾਬ ਵਿੱਚ ਬਸ ਦੇ ਬੇਕਾਬੂ ਹੋਣ ਕਾਰਨ ਵਾਪਰਿਆ ਹਾਦਸਾ,15 ਦੇ ਕਰੀਬ ਬੱਚੇ ਜਖਮੀ
ਨਿਊਜ਼ ਪੰਜਾਬ,5 ਅਪ੍ਰੈਲ 2025
ਪੰਜਾਬ ਦੇ ਫਿਰੋਜ਼ਪੁਰ ਵਿੱਚ ਬੱਚਿਆਂ ਨਾਲ ਭਰੀ ਇੱਕ ਸਕੂਲ ਬੱਸ ਸੰਤੁਲਨ ਗੁਆ ਬੈਠੀ ਅਤੇ ਸੜਕ ਕਿਨਾਰੇ ਇੱਕ ਨਾਲੇ ਵਿੱਚ ਪਲਟ ਗਈ।ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦੀਆਂ ਸੀਟਾਂ ਵੀ ਉੱਖੜ ਗਈਆਂ ਅਤੇ ਮੌਕੇ ‘ਤੇ ਚੀਕ-ਚਿਹਾੜਾ ਪੈ ਗਿਆ। ਜਾਣਕਾਰੀ ਅਨੁਸਾਰ ਹਾਦਸੇ ਸਮੇਂ ਬੱਸ ਵਿੱਚ ਲਗਭਗ 30 ਬੱਚੇ ਸਵਾਰ ਸਨ,15 ਦੇ ਕਰੀਬ ਬੱਚੇ ਜਖਮੀ ਹੋ ਗਏ।ਪਰ ਖੁਸ਼ਕਿਸਮਤੀ ਨਾਲ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫਿਲਹਾਲ ਬੱਚਿਆਂ ਨੂੰ ਬਾਹਰ ਕੱਢ ਲਿਆ ਗਿਆ ਹੈ ਅਤੇ ਬੱਸ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।