ਲੁਧਿਆਣਾਮੁੱਖ ਖ਼ਬਰਾਂਪੰਜਾਬ

ਲੁਧਿਆਣਾ ‘ਚ ਬੇਕਾਬੂ ਟਰੱਕ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ,1 ਔਰਤ ਦੀ ਮੌਤ, ਪੁਲਿਸ ਮੁਲਾਜ਼ਮ ਜ਼ਖ਼ਮੀ

ਨਿਊਜ਼ ਪੰਜਾਬ

ਲੁਧਿਆਣਾ ,7 ਅਪ੍ਰੈਲ 2025

ਲੁਧਿਆਣਾ ਦੇ ਚੰਡੀਗੜ੍ਹ ਰੋਡ ‘ਤੇ ਇੱਕ ਤੇਜ਼ ਰਫ਼ਤਾਰ ਟਰੱਕ ਦੇ ਬ੍ਰੇਕ ਫੇਲ੍ਹ ਹੋ ਗਏ। ਇਸ ਨੇ ਵਰਧਮਾਨ ਚੌਕ ਨੇੜੇ ਟ੍ਰੈਫਿਕ ਲਾਈਟਾਂ ‘ਤੇ ਖੜ੍ਹੇ ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ ਇੱਕ ਆਟੋ ਨਾਲ ਟਕਰਾਅ ਗਿਆ। ਉਸਨੇ ਆਟੋ ਤੋਂ ਉਤਰਨ ਵਾਲੀ ਔਰਤ ਨੂੰ ਕੁਚਲ ਦਿੱਤਾ, ਜਿਸ ਕਾਰਨ ਉਸਦੀ ਮੌਤ ਹੋ ਗਈ। ਇਸ ਤੋਂ ਬਾਅਦ ਬੇਕਾਬੂ ਟਰੱਕ ਨੇ ਚੌਕ ‘ਤੇ ਖੜੀ ਇੱਕ ਕਾਰ ਤੇ ਇੱਕ ਬਾਈਕ ਨੂੰ ਟੱਕਰ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਬਾਈਕ ਸਵਾਰ ਵਿਅਕਤੀ ਇੱਕ ਪੁਲਿਸ ਮੁਲਾਜ਼ਮ ਸੀ, ਜੋ ਗੰਭੀਰ ਜ਼ਖਮੀ ਹੋ ਗਿਆ ਹੈ ਤੇ ਉਸਨੂੰ ਸੀਐਮਸੀ ਹਸਪਤਾਲ ਲਿਜਾਇਆ ਗਿਆ ਹੈ।

ਮੋਤੀ ਨਗਰ ਥਾਣੇ ਦੇ SHO ਅੰਮ੍ਰਿਤਪਾਲ ਨੇ ਕਿਹਾ ਕਿ ਲਾਲ ਬੱਤੀ ਕਾਰਨ ਵਰਧਮਾਨ ਚੌਕ ਨੇੜੇ ਕਈ ਵਾਹਨ ਖੜ੍ਹੇ ਸਨ ਫਿਰ ਪਿੱਛੇ ਤੋਂ ਆ ਰਿਹਾ ਇੱਕ ਤੇਜ਼ ਰਫ਼ਤਾਰ ਟਰੱਕ ਵਾਹਨਾਂ ਨਾਲ ਟਕਰਾਅ ਗਿਆ। ਹਾਦਸੇ ਵਿੱਚ ਕਈ ਵਾਹਨ ਨੁਕਸਾਨੇ ਗਏ। ਇਸ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਹੈ। ਔਰਤ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਦੋਸ਼ੀ ਟਰੱਕ ਡਰਾਈਵਰ ਨੂੰ ਟਰੱਕ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ।