ਮੁੱਖ ਖ਼ਬਰਾਂਅੰਤਰਰਾਸ਼ਟਰੀ

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਦਾ ਇਟਲੀ ਦੇ ਵੱਖ ਵੱਖ ਗੁਰਦੁਆਰਾ ਸਾਹਿਬ ਚ ਸਨਾਮਨ

ਨਿਊਜ਼ ਪੰਜਾਬ

7 ਅਪ੍ਰੈਲ 2025

ਬੀਤੇ ਦਿਨ ਇਟਲੀ ਪੁੱਜੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਅੱਜ ਇਟਲੀ ਦੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਪਹੁੰਚੇ, ਜਿੱਥੇ ਪਹੁੰਚਣ ਤੇ ਉਹਨਾਂ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਸਿਰੋਪਾਉ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਟਲੀ ਦੇ ਬੈਰਗਮੋ ਵਿੱਚ ਸਥਿਤ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਕੋਵੋ ਅਤੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਦਮਦਮੀ ਟਕਸਾਲ ਕਾਜਲਮੋਰਾਨੋ (ਕਰੇਮੋਨਾ) ਵਿਖੇ ਸਿੰਘ ਸਾਹਿਬ ਪਹੁੰਚੇ। ਇਟਲੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੇਵਾ ਸੰਭਾਲ ਦਮਦਮੀ ਟਕਸਾਲ ਇਟਲੀ ਦੇ ਸੇਵਾਦਾਰਾਂ ਭਾਈ ਪ੍ਰਗਟ ਸਿੰਘ ਖਾਲਸਾ, ਗਿਆਨੀ ਸੁਰਜੀਤ ਸਿੰਘ ਖੰਡੇਵਾਲਾ, ਭਾਈ ਰਜਿੰਦਰ ਸਿੰਘ ਰੰਮੀ, ਪ੍ਰਤਾਪ ਸਿੰਘ ਦੇਸ ਕਾਹਲੋ, ਭਾਈ ਬਿਕਰਮਜੀਤ ਸਿੰਘ ਖਾਲਸਾ, ਭਾਈ ਤਰਸੇਮ ਸਿੰਘ ਅਤੇ ਹੋਰਨਾਂ ਦੁਆਰਾ ਉਹਨਾਂ ਦਾ ਨਿੱਘਾ ਸਵਾਗਤ ਕਿਹਾ ਗਿਆ। ਉਹਨਾਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਦੁਆਰਾ ਨਿਭਾਈ ਸੇਵਾਵਾਂ ਦੀ ਸ਼ਲਾਘਾ ਕੀਤੀ। ਉਹਨਾਂ ਦੱਸਿਆ ਕਿ ਸਾਰੀ ਸਿੱਖ ਕੌਮ ਇਹਨਾਂ ਨਾਲ ਹੈ।ਪੰਚ ਪ੍ਰਧਾਨੀ ਦੇ ਸੇਵਾਦਾਰਾਂ ਨੇ ਦੱਸਿਆ ਕਿ ਸਿੰਘ ਸਾਹਿਬਾਨ ਜੋ ਇੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਤੇ ਸ਼ੁਰੂ ਕੀਤੀ ਹਲੇਮੀਆ ਅਤੇ ਮੁਹੱਬਤਾਂ ਦੀ ਲਹਿਰ ਦੇ ਦੂਸਰੇ ਪੜਾਅ ਤਹਿਤ ਪੁੱਜੇ ਸਨ, ਉਹ ਗੁਰੂ ਸਾਹਿਬ ਦਾ ਸਾਰੀ ਲੋਕਾਈ ਨੂੰ ਪਿਆਰ ਭਰਿਆ ਸੰਦੇਸ਼ ਪੂਰੀ ਦੁਨੀਆ ਵਿੱਚ ਪਹੁੰਚਾਉਣਾ ਚਾਹੁੰਦੇ ਹਨ। ਜੋ ਕਿ ਬਹੁਤ ਵਧੀਆ ਉਪਰਾਲਾ ਹੈ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਦੁਆਰਾ ਇਟਲੀ ਦੀਆ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ