ਮੁੱਖ ਖ਼ਬਰਾਂਪੰਜਾਬ

Domestic LPG Prices ਦੇਸ਼ ਭਰ ਵਿੱਚ ਘਰੇਲੂ ਐਲਪੀਜੀ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ 

ਨਿਊਜ਼ ਪੰਜਾਬ

ਨਵੀਂ ਦਿੱਲੀ, 7 ਅਪ੍ਰੈਲ – ਦੇਸ਼ ਭਰ ਵਿੱਚ ਐਲਪੀਜੀ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ।

ਘਰੇਲੂ ਗੈਸ ਸਿਲੰਡਰਾਂ ਅਤੇ ਉੱਜਵਲਾ ਯੋਜਨਾ ਤਹਿਤ ਦਿੱਤੇ ਜਾਣ ਵਾਲੇ ਸਿਲੰਡਰਾਂ ‘ਤੇ 50 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਗਿਆ ਹੈ। ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਸੋਮਵਾਰ ਨੂੰ ਵੰਡ ਕੰਪਨੀਆਂ ਦੁਆਰਾ ਰਸੋਈ ਗੈਸ ਜਾਂ ਐਲਪੀਜੀ ਦੀ ਕੀਮਤ ਵਿੱਚ ਪ੍ਰਤੀ ਸਿਲੰਡਰ 50 ਰੁਪਏ ਦੇ ਵਾਧੇ ਦਾ ਐਲਾਨ ਕੀਤਾ। ਮੰਤਰੀ ਨੇ ਕਿਹਾ ਕਿ ਉੱਜਵਲਾ ਅਤੇ ਆਮ ਸ਼੍ਰੇਣੀ ਦੋਵਾਂ ਦੇ ਗਾਹਕਾਂ ਲਈ ਗੈਸ ਦੀ ਕੀਮਤ ਵਧਾਈ ਗਈ ਹੈ। ਨਵੀਆਂ ਕੀਮਤਾਂ ਅੱਜ ਅੱਧੀ ਰਾਤ ਤੋਂ ਲਾਗੂ ਹੋ ਜਾਣਗੀਆਂ।