ਮੁੱਖ ਖ਼ਬਰਾਂਪੰਜਾਬ

ਪਟਿਆਲਾ ਜ਼ਿਲ੍ਹੇ ਦੇ 16 ਸਕੂਲਾਂ ਵਿੱਚ ਹਲਕਾ ਵਿਧਾਇਕਾਂ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 40 ਤੋਂ ਵਧੇਰੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਕੀਤੇ ਸਮਰਪਿਤ


ਨਿਊਜ਼ ਪੰਜਾਬ

ਪਟਿਆਲਾ, 7 ਅਪ੍ਰੈਲ 2025

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ, ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਅੱਜ ਪਟਿਆਲਾ ਜ਼ਿਲ੍ਹੇ ਦੇ 16 ਸਕੂਲਾਂ ਵਿੱਚ 40 ਤੋਂਂ ਵਧੇਰੇ ਵਿਕਾਸ ਕਾਰਜ ਜਿਨ੍ਹਾਂ ਲੈਬਜ਼, ਮਾਡਰਨ ਕਲਾਸ ਰੂਮ, ਲਾਇਬਰੇਰੀ ਚਾਰਦੀਵਾਰੀ, ਬਾਥਰੂਮ ਆਦਿ ਸੰਪੂਰਨਤਾ ਪ੍ਰੋਗਰਾਮ ਕਰਵਾਏ ਗਏ।

ਇਸ ਦੌਰਾਨ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਰਾਜਪੁਰਾ ਤੋਂ ਨੀਨਾ ਮਿੱਤਲ, ਸ਼ੁਤਰਾਣਾ ਤੋਂ ਕੁਲਵੰਤ ਸਿੰਘ ਬਾਜੀਗਰ, ਘਨੌਰ ਤੋਂ ਗੁਰਲਾਲ ਘਨੌਰ ਸਮੇਤ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਸੁਪਤਨੀ ਸਿਮਰਜੀਤ ਕੌਰ ਤੇ ਪੁੱਤਰ ਹਰਜਸ਼ਨ ਪਠਾਣਮਾਜਰਾ ਨੇ ਸਕੂਲਾਂ ਵਿਖੇ ਭਾਗ ਲਿਆ। ਉਨ੍ਹਾਂ ਨੇ ਸਕੂਲਾਂ ਵਿੱਚ ਹੋ ਰਹੇ ਵਿਕਾਸ ਕਾਰਜਾਂ ਦੇ ਸੰਪੂਰਨ ਹੋਣ ਉਤੇ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕਰਦਿਆਂ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ।ਵਿਧਾਇਕਾਂ ਨੇ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਵਿੱਚ ਬਦਲਾਅ ਆਉਣ ਨਾਲ ਪੰਜਾਬ ਬਦਲ ਰਿਹਾ ਹੈ।

ਇਸ ਦੌਰਾਨ ਵਿਦਿਆਰਥੀਆਂ ਨੇ ਵਿਦਿਅਕ ਪ੍ਰਦਰਸ਼ਨੀਆਂ, ਸੱਭਿਆਚਾਰਕ ਪ੍ਰੋਗਰਾਮ ਅਤੇ ਹੋਰ ਗਤੀਵਿਧੀਆਂ ਪੇਸ਼ ਕਰਦਿਆਂ ਮਾਪਿਆਂ ਅਤੇ ਪਤਵੰਤੇ ਸੱਜਣਾਂ ਨੂੰ ਪ੍ਰਭਾਵਿਤ ਕੀਤਾ।ਇਸ ਤਰ੍ਹਾਂ ਅੱਜ ਦੇ ਇਹ ਪ੍ਰੋਗਰਾਮ ਸਿੱਖਿਆ ਖੇਤਰ ਵਿੱਚ ਚੱਲ ਰਹੀ ਤਬਦੀਲੀ ਅਤੇ ਸਰਕਾਰੀ ਸਕੂਲਾਂ ਦੀ ਵਿਕਾਸ ਯਾਤਰਾ ਦੀ ਜਿਉਂਦੀ ਜਾਗਦੀ ਉਦਾਹਰਨ ਸਾਬਤ ਹੋਏ।

ਇਸ ਮੌਕੇ ਵਿਧਾਇਕ ਹਲਕਾ ਪਟਿਆਲਾ ਸ਼ਹਿਰੀ ਅਜੀਤਪਾਲ ਸਿੰਘ ਕੋਹਲੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਾਣੀ ਪੁਲਿਸ ਲਾਇਨਜ ਪਟਿਆਲਾ, ਵਿਧਾਇਕ ਹਲਕਾ ਰਾਜਪੁਰਾ ਨੀਨਾ ਮਿੱਤਲ ਨੇ ਸਰਕਾਰੀ ਕੰਨਿਆ ਸਕੂਲ ਰਾਜਪੁਰਾ ਟਾਊਨ ਅਤੇ ਕਾਲਕਾ ਰੋਡ ਰਾਜਪੁਰਾ, ਵਿਧਾਇਕ ਹਲਕਾ ਘਨੌਰ ਗੁਰਲਾਲ ਸਿੰਘ ਘਨੌਰ ਨੇ ਸਰਕਾਰੀ ਹਾਈ ਸਕੂਲ ਨਰੜੂ, ਵਿਧਾਇਕ ਹਲਕਾ ਸਮਾਣਾ ਚੇਤਨ ਸਿੰਘ ਜੌੜਾਮਾਜਰਾ ਨੇ ਸਰਕਾਰੀ ਕੰਨਿਆ ਸਕੂਲ ਸਮਾਣਾ, ਸਰਕਾਰੀ ਸਕੂਲ ਲੜਕੇ ਤੇ ਪ੍ਰਾਇਮਰੀ ਸਕੂਲ ਮਲਕਾਣਾ ਪੱਤੀ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ।

ਜਦੋਂ‌ਕਿ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਨੁਮਾਇੰਦਿਆਂ ਨੇ ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ ਘੜਾਮ ਦੇ ਨਾਲ-ਨਾਲ ਸਰਕਾਰੀ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਭਗਵਾਨਪੁਰ ਜੱਟਾਂ ਵਿਖੇ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਸਰਕਾਰੀ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਬਹਿਰ ਜੱਛ, ਸਰਕਾਰੀ ਪ੍ਰਾਇਮਰੀ ਸਕੂਲ ਸਾਗਰਾ, ਗੁਰੂ ਨਾਨਕਪੁਰਾ ਅਤੇ ਮਤੌਲੀ ਵਿਖੇ ਉਦਘਾਟਨ ਸਮਾਗਮਾਂ ਵਿੱਚ ਸ਼ਿਰਕਤ ਕੀਤੀ।

ਜਿਕਰਯੋਗ ਹੈ ਕਿ ਇਹਨਾਂ ਉਦਘਾਟਨ ਸਮਾਰੋਹਾਂ ਵਿੱਚ ਵੱਖ-ਵੱਖ ਵਿਧਾਇਕਾਂ ਨੇ ਸਾਲਾਨਾ ਇਮਤਿਹਾਨਾਂ ਵਿੱਚ ਅੱਵਲ ਰਹਿਣ ਵਾਲੇ, ਸਹਿ ਅਕਾਦਮਿਕ ਕਿਰਿਆਵਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਅਤੇ ਬਿਜਨਸ ਬਲਾਸਟਰ ਸਕੀਮਾਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਵੀ ਕੀਤੀ।

ਇਹਨਾਂ ਸਮਾਗਮਾਂ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੰਜੀਵ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਪਟਿਆਲਾ ਸ਼ਾਲੂ ਮਹਿਰਾ, ਡਾ: ਰਵਿੰਦਰਪਾਲ ਸ਼ਰਮਾ ਡਿਪਟੀ ਡੀਈਓ, ਮਨਵਿੰਦਰ ਕੌਰ ਭੁੱਲਰ ਡਿਪਟੀ ਡੀਈਓ, ਬਲਾਕ ਨੋਡਲ ਅਫ਼ਸਰਾਂ, ਹਲਕਾ ਸਿੱਖਿਆ ਕੋਆਰਡੀਨੇਟਰਾਂ, ਵਿਭਾਗ ਦੇ ਮੀਡੀਆ ਕੋਆਰਡੀਨੇਟਰਾਂ, ਸਕੂਲ ਮੈਨੇਜਮੈਂਟ ਕਮੇਟੀਆਂ ਦੇ ਚੇਅਰਪਰਸਨਾਂ, ਮੈਂਬਰਾਂ, ਵੱਖ-ਵੱਖ ਨਗਰ ਕੌਂਸਲਾਂ ਅਤੇ ਨਗਰ ਨਿਗਮਾਂ ਦੇ ਪ੍ਰਧਾਨਾਂ ਅਤੇ ਮੇਅਰ ਸਾਹਿਬਾਨਾਂ, ਮਿਊਂਸੀਪਲ ਕੌਂਸਲਰਾਂ, ਸਰਪੰਚਾਂ, ਪੰਚਾਂ, ਪਤਵੰਤੇ ਸੱਜਣਾਂ, ਮਾਪਿਆਂ ਅਤੇ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਦਰਜ ਕਰਵਾਈ।