ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ 12 ਅਪਰੈਲ ਨੂੰ ਹੋਵੇਗੀ
ਨਿਊਜ਼ ਪੰਜਾਬ
ਚੰਡੀਗੜ੍ਹ, 8 ਅਪਰੈਲ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ 12 ਅਪਰੈਲ ਨੂੰ ਹੋਵੇਗੀ । ਇਹ ਫ਼ੈਸਲਾ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਇਥੇ ਹੋਈ ਵਰਕਿੰਗ ਕਮੇਟੀ ਨੇ ਮੀਟਿੰਗ ਵਿੱਚ ਲਿਆ ਹੈ। ਇਸ ਸਬੰਧੀ ਪਾਰਟੀ ਨੇ 12 ਅਪਰੈਲ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਦਲ ਦਾ ਜਨਰਲ ਇਜਲਾਸ ਸੱਦ ਲਿਆ ਹੈ।
ਇਸ ਦੇ ਨਾਲ ਹੀ ਵਰਕਿੰਗ ਕਮੇਟੀ ਨੇ ਫ਼ੈਸਲਾ ਲਿਆ ਕਿ 13 ਅਪਰੈਲ ਨੂੰ ਤਲਵੰਡੀ ਸਾਬੋ ਵਿਖੇ ਵਿਸ਼ਾਲ ਸਿਆਸੀ ਕਾਨਫਰੰਸ ਵੀ ਕੀਤੀ ਜਾਵੇਗੀ।
ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਉਕਤ ਜਾਣਕਾਰੀ ਦਿੱਤੀ