HARYANAਮੁੱਖ ਖ਼ਬਰਾਂ

ਰਾਮ ਰਹੀਮ 21 ਦਿਨਾਂ ਦੀ ਫਰਲੋ ਤੇ ਜੇਲ ਵਿੱਚੋਂ ਆਇਆ ਬਾਹਰ

ਨਿਊਜ਼ ਪੰਜਾਬ

9 ਅਪ੍ਰੈਲ 2025

ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਇੱਕ ਵਾਰ ਫਿਰ 21 ਦਿਨਾਂ ਦੀ ਛੁੱਟੀ ਦੇ ਦਿੱਤੀ ਗਈ ਹੈ। ਗੁਰਮੀਤ ਸਿੰਘ ਉਰਫ਼ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਸਿੱਧਾ ਸਿਰਸਾ ਲਈ ਰਵਾਨਾ ਹੋ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਰਹੀਮ ਦਾ ਕਾਫਲਾ ਸਵੇਰੇ 6:45 ਵਜੇ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਰਵਾਨਾ ਹੋਇਆ। ਰਾਮ ਰਹੀਮ ਨੂੰ ਸਖ਼ਤ ਪੁਲਿਸ ਸੁਰੱਖਿਆ ਹੇਠ ਸਿਰਸਾ ਲਿਆਂਦਾ ਜਾ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ 29 ਅਪ੍ਰੈਲ ਡੇਰਾ ਸੱਚਾ ਸੌਦਾ ਦਾ ਸਥਾਪਨਾ ਦਿਵਸ ਹੈ।