ਵਿਸਾਖੀ ਮੌਕੇ 1942 ਸਿੱਖ ਸ਼ਰਧਾਲੂਆਂ ਦਾ ਜੱਥਾ ਜਾਵੇਗਾ ਪਾਕਿਸਤਾਨ,ਕੱਲ ਸ਼੍ਰੋਮਣੀ ਕਮੇਟੀ ਦਫਤਰ ਤੋਂ ਰਵਾਨਾ ਹੋਵੇਗਾ ਜੱਥਾ
ਨਿਊਜ਼ ਪੰਜਾਬ,9 ਅਪ੍ਰੈਲ 2025
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖਾਲਸਾ ਸਾਜਣਾ ਦਿਵਸ ਮੌਕੇ 1942 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ। ਸ਼੍ਰੋਮਣੀ ਕਮੇਟੀ ਵੱਲੋਂ 10 ਅਪ੍ਰੈਲ ਦੀ ਸਵੇਰ ਨੂੰ ਜਥੇ ਨੂੰ ਰਵਾਨਾ ਕੀਤਾ ਜਾਵੇਗਾ। ਦੱਸ ਦਈਏ ਕਿ ਸਿੱਖ ਕੌਮ ਤੋਂ ਵਿਛੜੇ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣ ਦਾ ਮੌਕਾ ਮਿਲਣ ’ਤੇ ਸ਼ਰਧਾਲੂਆਂ ’ਚ ਬੇਹੱਦ ਖੁਸ਼ੀ ਪਾਈ ਜਾ ਰਹੀ ਹੈ।
ਸਭ ਤੋਂ ਵੱਡੀ ਖੁਸ਼ੀ ਦੀ ਗੱਲ ਇਹ ਹੈ ਕਿ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਗਏ ਸਾਰੇ ਨਾਵਾਂ ਨੂੰ ਵੀਜਾ ਦਿੱਤਾ ਹੈ ਜਿਸ ਲਈ ਸ਼੍ਰੋਮਣੀ ਕਮੇਟੀ ਨੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਹੈ।