ਪੰਜਾਬ

ਅਕਾਲੀ ਆਗੂ ਅਤੇ ਸਾਬਕਾ ਮੰਤਰੀ ਜਥੇਦਾਰ ਰਣਧੀਰ ਸਿੰਘ ਚੀਮਾ ਨਹੀਂ ਰਹੇ – ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ 

ਨਿਊਜ਼ ਪੰਜਾਬ

ਫ਼ਤਹਿਗੜ੍ਹ ਸਾਹਿਬ, 9 ਅਪਰੈਲ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਜਥੇਦਾਰ ਰਣਧੀਰ ਸਿੰਘ ਚੀਮਾ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ।ਉਹ 97 ਸਾਲਾਂ ਦੇ ਸਨ।  ਉਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀਆਂ ਵਿੱਚੋਂ ਸਨ।ਉਹ ਤਿੰਨ ਵਾਰ ਕੈਬਨਿਟ ਮੰਤਰੀ ਰਹਿ ਚੁੱਕੇ ਸਨ।

ਜਥੇਦਾਰ ਰਣਧੀਰ ਸਿੰਘ ਚੀਮਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਕਰੀਮਪੁਰਾ ਵਿਚ ਅੱਜ ਸ਼ਾਮ ਨੂੰ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅਤੇ ਪੰਜਾਬ ਪੁਲੀਸ ਦੀ ਟੁਕੜੀ ਨੇ ਸਲਾਮੀ ਦਿੱਤੀ। ਉਨ੍ਹਾਂ ਦੇ ਪੁੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਜਗਦੀਪ ਸਿੰਘ ਚੀਮਾ ਅਤੇ ਸਾਬਕਾ ਐਡਵੋਕੇਟ ਜਨਰਲ ਗੁਰਦੀਪ ਸਿੰਘ ਚੀਮਾ ਨੇ ਉਨ੍ਹਾਂ ਦੀ ਚਿਖਾ ਨੂੰ ਅਗਨੀ ਦਿਖਾਈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸਨਰ ਡਾ. ਸੋਨਾ ਥਿੰਦ ਨੇ ਰੀਟ ਭੇਟ ਕੀਤੀ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ, ਪ੍ਰੇਮ ਸਿੰਘ ਚੰਦੂਮਾਜਰਾ, ਪ੍ਰੋਫ਼ੈਸਰ ਕ੍ਰਿਪਾਲ ਸਿੰਘ ਬੰਡੂਗਰ, ਗੋਬਿੰਦ ਸਿੰਘ ਲੌਂਗੋਵਾਲ, ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਆਈਜੀ ਪਰਮਰਾਜ ਸਿੰਘ ਉਮਰਾਨੰਗਰ, ਅਕਾਲੀ ਨੇਤਾ ਦਰਬਾਰਾ ਸਿੰਘ ਗੁਰੂ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਮੈਂਬਰ ਅਵਤਾਰ ਸਿੰਘ ਰਿਆ, ਜਗਜੀਤ ਸਿੰਘ ਤਲਵੰਡੀ, ਮਨਮੋਹਨ ਸਿੰਘ ਮਕਾਰੋਪੁਰ, ਸਰਨਜੀਤ ਸਿੰਘ ਚਨਾਰਥਲ, ਮੈਨੇਜਰ ਗੁਰਦੀਪ ਸਿੰਘ ਕੰਗ, ਹੈਡ ਗ੍ਰੰਥੀ ਭਾਈ ਹਰਪਾਲ ਸਿੰਘ, ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ, ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਅਤੇ ਉਨ੍ਹਾਂ ਦੇ ਸ਼ੁਭਚਿੰਤਕ ਮੋਜ਼ੂਦ ਸਨ