ਲੁਧਿਆਣਾ

ਸੌ ਫੀਸਦੀ ਰਿਹਾ ਡਾ. ਏ.ਵੀ.ਐਮ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ 8ਵੀਂ ਜਮਾਤ ਦਾ ਨਤੀਜਾ

ਨਿਊਜ਼ ਪੰਜਾਬ

ਲੁਧਿਆਣਾ, 11 ਅਪ੍ਰੈਲ: ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੇੜੇ ਈਸਾ ਨਗਰੀ ਪੁਲੀ ਦੇ ਅੱਠਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਦੇ 100 ਵਿਦਿਆਰਥੀਆਂ ਵਿੱਚੋਂ, ਸ਼ਰੂਤੀ ਝਾਅ ਨੇ 96.16 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਯਸ਼ਿਕਾ ਸੋਨੀ ਨੇ 95.6 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਸਥਾਨ ਅਤੇ ਗੁਰਜੋਤ ਕੌਰ ਨੇ 95.66 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।

ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਰਾਜੀਵ ਕੁਮਾਰ ਲਵਲੀ ਨੇ ਇਸ ਸਫਲਤਾ ਲਈ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕਾਂ ਅਤੇ ਮਾਪਿਆਂ ਨੂੰ ਵੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਡਾ. ਏਵੀਐਮ ਐਜੂਕੇਸ਼ਨਲ ਸੋਸਾਇਟੀ ਸਮਾਜ ਦੇ ਸਾਰੇ ਵਰਗਾਂ ਵਿੱਚ ਸਿੱਖਿਆ ਨੂੰ ਦੇ ਪ੍ਰਚਾਰ ਤੇ ਪ੍ਰਸਾਰ ਲਈ ਆਪਣੇ ਉਦੇਸ਼ ਨੂੰ ਪੂਰਾ ਕਰਨ ਲਈ ਲਗਾਤਾਰ ਅੱਗੇ ਵਧ ਰਹੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਬੱਚਿਆਂ ਨੂੰ ਚੰਗੀ ਸਿੱਖਿਆ ਦੇ ਕੇ ਹੀ ਅਸੀਂ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਾਂ। ਇਸ ਦੌਰਾਨ ਉਨ੍ਹਾਂ ਸਾਰੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

ਸਕੂਲ ਦੀ ਪ੍ਰਿੰਸੀਪਲ ਮਨੀਸ਼ਾ ਗਾਬਾ ਨੇ ਦੱਸਿਆ ਕਿ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੋਂ ਇਲਾਵਾ, ਅਰਸ਼ਪ੍ਰੀਤ ਕੌਰ ਨੇ 94.33% ਅੰਕਾਂ ਨਾਲ ਚੌਥਾ ਸਥਾਨ ਅਤੇ ਗੌਰੀਸ਼ ਗੋਇਲ ਨੇ 90.6% ਅੰਕਾਂ ਨਾਲ ਪੰਜਵਾਂ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸੇ ਤਰ੍ਹਾਂ, ਮਾਨਯਤਾ ਨੇ 89.33 ਪ੍ਰਤੀਸ਼ਤ, ਜਾਨ੍ਹਵੀ ਨੇ 87 ਪ੍ਰਤੀਸ਼ਤ, ਹਰਲੀਨ ਕੌਰ ਨੇ 86 ਪ੍ਰਤੀਸ਼ਤ, ਜਯੰਤ ਓਲਕ ਨੇ 85.33 ਪ੍ਰਤੀਸ਼ਤ, ਤ੍ਰਿਜਾ ਨੇ 85 ਪ੍ਰਤੀਸ਼ਤ, ਰਿਤੇਸ਼ ਕੁਮਾਰ ਨੇ 84.66 ਪ੍ਰਤੀਸ਼ਤ, ਪ੍ਰਤੀਕ ਆਹੂਜਾ ਨੇ 84.66 ਪ੍ਰਤੀਸ਼ਤ, ਰਿਸ਼ਿਕਾ ਸੋਲੰਕੀ ਨੇ 84.5 ਪ੍ਰਤੀਸ਼ਤ, ਜਸ਼ਨਪ੍ਰੀਤ ਨੇ 83.6 ਪ੍ਰਤੀਸ਼ਤ ਅਤੇ ਖੁਸ਼ੀ ਨੇ 83.66 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਸਕੂਲ ਦੇ 10 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ ਅਤੇ 27 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਪ੍ਰਿੰਸੀਪਲ ਮਨੀਸ਼ਾ ਗਾਬਾ ਨੇ ਕਿਹਾ ਕਿ ਸਕੂਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਆਪਣੇ ਯਤਨ ਜਾਰੀ ਰੱਖੇਗਾ। ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।