ਮੁੱਖ ਖ਼ਬਰਾਂਪੰਜਾਬਭਾਰਤ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਅਰੁਣ ਪੱਲੀ ਨੂੰ ਜੰਮੂ ਤੇ ਕਸ਼ਮੀਰ ਤੇ ਲੱਦਾਖ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਹੋਏ

ਐਡਵੋਕੇਟ ਕਰਨਦੀਪ ਸਿੰਘ ਕੈਰੋਂ / ਨਿਊਜ਼ ਪੰਜਾਬ

ਨਵੀਂ ਦਿੱਲੀ, 12 ਅਪਰੈਲ – ਭਾਰਤ ਦੇ ਕਾਨੂੰਨ ਮੰਤਰਾਲੇ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਅਰੁਣ ਪੱਲੀ ਨੂੰ ਜੰਮੂ ਤੇ ਕਸ਼ਮੀਰ ਤੇ ਲੱਦਾਖ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਹੈ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਪੱਲੀ ਦੀ ਤਰੱਕੀ ਦੀ ਸਿਫ਼ਾਰਸ਼ ਸੁਪਰੀਮ ਕੋਰਟ ਕੌਲਿਜੀਅਮ ਨੇ 4 ਅਪਰੈਲ ਨੂੰ ਕੀਤੀ ਸੀ। ਉਨ੍ਹਾਂ ਦੀ ਨਿਯੁਕਤੀ ਜਸਟਿਸ ਤਾਸ਼ੀ ਰਾਬਸਤਾਨ ਦੇ ਸੇਵਾਮੁਕਤ ਹੋਣ ਮਗਰੋਂ ਹੋਈ ਹੈ।

 

#Justice #Palli #appointed new #J-K High #Court #chief justice: